CAA : ਦਿੱਲੀ ਡਾ. ਗਾਂਧੀ ਸਮੇਤ ਕਈ ਲੀਡਰ ਹੋਏ ਗ੍ਰਿਫਤਾਰ

ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਸਮੁੱਚੇ ਦੇਸ਼ ’ਚ ਅੱਜ ਵੀ ਰੋਸ ਮੁਜ਼ਾਹਰੇ ਹੋਏ ਹਨ। ਦਿੱਲੀ ’ਚ ਲਾਲ ਕਿਲੇ ਆਲੇ–ਦੁਆਲੇ ਧਾਰਾ 144 ਲਾਗੂ ਕੀਤੀ ਗਈ ਹੈ ਪਰ ਸੈਂਕੜੇ ਮੁਜ਼ਾਹਰਾਕਾਰੀ ਉਸ ਦੀ ਉਲੰਘਣਾ ਕਰਦੇ ਹੋਏ ਕਾਨੂੰਨ ਦਾ ਜ਼ੋਰਦਾਰ ਵਿਰੋਧ ਕਰ ਰਹੇ ਹਨ।ਇਸੇ ਦੌਰਾਨ ਸਵਰਾਜ ਮੁਹਿੰਮ ਦੇ ਮੁਖੀ ਯੋਗੇਂਦਰ ਯਾਦਵ ਨੂੰ ਵੀ ਹਿਰਾਸਤ ’ਚ ਲਿਆ ਗਿਆ ਹੈ। ਪੰਜਾਬ ਤੋਂ ਪਹੁੰਚੇ ਪਟਿਆਲਾ ਦੇ ਸਾਬਕਾ ਐਮ।ਪੀ ਡਾ। ਧਰਮਵੀਰ ਗਾਂਧੀ ਨੂੰ ਵੀ ਹਿਰਾਸਤ ‘ਚ ਲਿਆ ਗਿਆ ਹੈ। ਡਾ ਗਾਂਧੀ ਵੀ ਲਾਲ ਕਿਲ੍ਹਾ ਨੇੜੇ ਨਾਗਰਿਕਤਾ ਸੋਧ ਬਿੱਲ ਦੇ ਖਿਲਾਫ ਧਰਨਾ ਦੇਣ ਲੱਗੇ ਸਨ।
ਸਾਬਕਾ ਮੈਂਬਰ ਪਾਰਲੀਮੈਂਟ ਡਾਕਟਰ ਧਰਮਵੀਰ ਗਾਂਧੀ ਜੋ ਕਿ ਨਾਗਰਿਕਤਾ ਸੰਸ਼ੋਧਨ ਕਾਨੂੰਨ ਅਤੇ ਨੈਸ਼ਨਲ ਰਜਿਸਟਰ ਸਿਟੀਜ਼ਨ (ਨਰਚ) ਦੇ ਵਿਰੋਧ ਵਿੱਚ ਅੱਜ ਦਿੱਲੀ ਦੇ ਲਾਲ ਕਿਲਾ ਵਿੱਚ ਧਰਨਾ ਦੇਣ ਲੱਗੇ ਸਨ ਤਾਂ ਉਹਨਾਂ ਨੂੰ ਸਵਰਾਜ ਇੰਡੀਆ ਪਾਰਟੀ ਦੇ ਪ੍ਰਧਾਨ ਯੋਗਿੰਦਰ ਯਾਦਵ ਸਮੇਤ ਅਨੇਕਾਂ ਬੁੱਧੀਜੀਵੀਆਂ, ਧਰਮ ਨਿਰਪੱਖ ਅਤੇ ਜਮਹੂਰੀਅਤ ਪਸੰਦ ਆਗੂਆਂ ਤੇ ਸਮਾਜਕ ਕਾਰਕੁੰਨਾ ਨੂੰ ਦਿੱਲੀ ਪੁਲਿਸ ਨੇ ਤਾਨਾਸ਼ਾਹ ਢੰਗ ਨਾਲ ਜ਼ੋਰ ਜਬਦਰਸਤੀ ਗਿਰਫ਼ਤਾਰ ਕਰ ਲਿਆ। ਡਾਕਟਰ ਗਾਂਧੀ ਨੇ ਦਿੱਲੀ ਤੋਂ ਫੋਨ ਤੇ ਗੱਲ ਕਰਦਿਆਂ ਕਿਹਾ ਕਿ ਇਹ ਕਾਨੂੰਨ ਭਾਰਤ ਦੇ ਸੰਵਿਧਾਨ ਦੇ ਖਿਲਾਫ ਹੈ ਅਤੇ ਆਪਸੀ ਭਾਈਚਾਰੇ ਧਾਰਮਿਕ ਵਿਤਕਰੇ ਅਤੇ ਫਿਰਕੂ ਅਧਾਰ ਤੇ ਸਮਾਜ ਨੂੰ ਫੁੱਟ, ਨਫਰਤ ਅਤੇ ਹਿੰਸਾ ਵੱਲ ਧੱਕ ਵੱਲ ਧੱਕਦਾ ਹੋਇਆ ਦੇਸ਼ ਵਿਚ ਫਾਸ਼ੀਵਾਦੀ ਮਾਹੌਲ ਪੈਦਾ ਕਰ ਰਿਹਾ ਹੈ। ਮੋਦੀ ਸਰਕਾਰ ਦੀਆਂ ਫਿਰਕੂ ਨੀਤੀਆਂ ਦਾ ਲਗਾਤਾਰ ਵਿਰੋਧ ਕਰਦੇ ਆ ਰਹੇ ਡਾਕਟਰ ਗਾਂਧੀ ਨੇ ਕਿਹਾ ਸਰਕਾਰ ਰਾਮ ਮੰਦਰ, ਨਾਗਰਿਕਾਂ ਦਾ ਰਾਸ਼ਟਰੀ ਰਜਿਸਟਰ ਅਤੇ ਨਾਗਰਿਕਤਾ ਕਾਨੂੰਨ ਵਰਗੇ ਫਿਰਕੂ ਮੁੱਦਿਆਂ ਰਾਹੀਂ ਦੇਸ਼ ਵਿੱਚ ਡਰ ਅਤੇ ਨਫਰਤ ਦਾ ਮਹੌਲ ਪੈਦਾ ਕਰ ਰਹੀ ਹੈ। ਉਹਨਾਂ ਨੇ ਸਮੁੱਚੀਆਂ ਇਨਕਲਾਬੀ ਜਮਹੂਰੀ ਤੇ ਲੋਕ ਪੱਖੀ ਸ਼ਕਤੀਆ ਅਤੇ ਦੇਸ਼ ਦੇ ਹਰ ਇਕ ਨਾਗਰਿਕ ਨੂੰ ਇਸ ਫ਼ਾਸੀਵਾਦੀ ਕਾਨੂੰਨ ਦਾ ਵਿਰੋਧ ਕਰਨ ਦੀ ਅਪੀਲ ਕੀਤੀ ਅਤੇ ਇਸ ਦੇ ਵਿਰੋਧ ਵਿੱਚ ਵਿਸ਼ਾਲ ਲਾਮਬੰਦੀ ਤੇ ਜਨਤਕ ਲਹਿਰ ਖੜੀ ਕਰਨ ਦਾ ਸੱਦਾ ਦਿੱਤਾ ਹੈ। ਇਸਦੇ ਨਾਲ ਹੀ ਓਹਨਾ ਕਿਹਾ ਕਿ ਦੇਸ਼ ਦੀ ਸਰਕਾਰ ਆਰਥਿਕ ਮੰਦਹਾਲੀ, ਬੇਰੋਜ਼ਗਾਰੀ, ਵੱਧ ਰਿਹਾ ਸਰਕਾਰੀ ਕਰਜ਼ਾ, ਬੈਂਕਾਂ ਦਾ ਕੰਗਾਲ ਹੋਣਾ ਜਿਹੇ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਅਜਿਹੇ ਕਾਰੇ ਕਰ ਰਹੀ ਹੈ ਜਿਹੜਾ ਕਿ ਬਹੁਤ ਸ਼ਰਮਨਾਕ ਹੈ । ਇਹਨਾਂ ਤੋਂ ਇਲਾਵਾ ਕਾਂਗਰਸੀ ਆਗੂ ਸੰਦੀਪ ਦੀਕਸ਼ਿਤ, ਇਤਿਹਾਸਕਾਰ ਰਾਮਚੰਦਰ ਗੁਹਾ ਤੇ ਜੇਐੱਨਯੁ ਦੇ ਸਾਬਕਾ ਵਿਦਿਆਰਥੀ ਉਮਰ ਖ਼ਾਲਿਦ ਸਮੇਤ ਕਈ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਨੇ ਹਿਰਾਸਤ ’ਚ ਲੈ ਲਿਆ। ਇਸ ਦੌਰਾਨ ਯੋਗੇਂਦਰ ਯਾਦਵ ਨੇ ਟਵੀਟ ਕਰ ਕੇ ਦਾਅਵਾ ਕੀਤਾ ਕਿ ਪੁਲਿਸ ਨੇ ਲਗਭਗ 1,000 ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ’ਚ ਲੈ ਲਿਆ ਹੈ। ਉਨ੍ਹਾਂ ਨੂੰ ਦੱਸਿਆ ਗਿਆ ਹੈ ਕਿ ਉਨ੍ਹਾਂ ਸਭਨਾਂ ਨੂੰ ਬਵਾਨਾ ਲਿਜਾਂਦਾ ਜਾ ਰਿਹਾ ਹੈ। ਇਸ ਦੌਰਾਨ ਦਿੱਲੀ ਮੈਟਰੋ ਸਟੇਸ਼ਨ ਬੰਦ ਕਰ ਦਿੱਤੇ ਗਏ ਹਨ।

Real Estate