ਸੇਂਗਰ ਭੁਗਤੇਗਾ ਉਮਰ ਕੈਦ ਤੇ 25 ਲੱਖ ਜੁਰਮਾਨਾ : ਵਕੀਲ ਨੇ ਦਲੀਲ ਦਿੱਤੀ ਸੀ ਕਿ “ਸੇਂਗਰ ਗਰੀਬ ਬੰਦਾ” !

1191

ਉੱਤਰ ਪ੍ਰਦੇਸ਼ ਵਿਚਲੇ ਉਨਾਓ ਅਗ਼ਵਾ ਤੇ ਜਬਰ–ਜਨਾਹ ਦੇ ਮਾਮਲੇ ’ਚ ਦੋਸ਼ੀ ਕਰਾਰ ਦਿੱਤੇ ਗਏ ਸਾਬਕਾ ਭਾਜਪਾ ਵਿਧਾਇਕ ਕੁਲਦੀਪ ਸਿੰਘ ਸੇਂਗਰ ਨੂੰ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਤੇ 25 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਬਹਿਸ ਦੌਰਾਨ ਸੀਬੀਆਈ ਨੇ ਅਦਾਲਤ ਤੋਂ ਵੱਧ ਤੋਂ ਵੱਧ ਸਜ਼ਾ ਦੀ ਮੰਗ ਕੀਤੀ ਸੀ। ਬੀਤੀ 16 ਦਸੰਬਰ ਨੂੰ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਕੁਲਦੀਪ ਸੇਂਗਰ ਨੂੰ ਧਾਰਾ 376 ਅਤੇ ਪਾਸਕੋ ਦੀ ਧਾਰਾ-6 ਤਹਿਤ ਦੋਸ਼ੀ ਠਹਿਰਾਇਆ ਸੀ, ਜਦਕਿ 17 ਦਸੰਬਰ ਨੂੰ ਸਜ਼ਾ ‘ਤੇ ਬਹਿਸ ਕੀਤੀ ਗਈ ਸੀ। ਇਸ ਤੋਂ ਬਾਅਦ ਅਦਾਲਤ ਨੇ ਅਗਲੀ ਸੁਣਵਾਈ ਤੋਂ ਪਹਿਲਾਂ ਕੁਲਦੀਪ ਸੇਂਗਰ ਨੂੰ ਆਪਣੀ ਆਮਦਨ ਅਤੇ ਜਾਇਦਾਦ ਦਾ ਪੂਰਾ ਬਿਓਰਾ ਦੇਣ ਦਾ ਆਦੇਸ਼ ਦਿੱਤਾ ਸੀ। ਕੁਲਦੀਪ ਸੇਂਗਰ ਦੇ ਦਸਤਾਵੇਜ਼ਾਂ ਦੇ ਆਧਾਰ ‘ਤੇ ਉਸ ਦੀ ਕੁੱਲ ਜਾਇਦਾਦ 44 ਲੱਖ ਰੁਪਏ ਦੱਸੀ ਗਈ ਹੈ। ਮੀਡੀਆ ਰਿਪੋਰਟਾਂ ਅਨੁਸਾਰ ਸਜ਼ਾ ਤੇ ਬਹਿਸ ਦੌਰਨ ਸੇਂਗਰ ਦੇ ਵਕੀਲ ਨੇ ਕਿਹਾ ਕਿ ਸੇਂਗਰ ਇੱਕ ਗਰੀਬ ਆਦਮੀ ਹੈ ਜੁਰਮਾਨਾਂ ਨਾ ਲਗਾਇਆ ਜਾਵੇ ।
ਸੇਂਗਰ ਉੱਤੇ ਸਾਲ 2017 ਵਿੱਚ ਇੱਕ ਨਾਬਾਲਗ਼ ਨਾਲ ਬਲਾਤਕਾਰ ਕਰਨ ਦਾ ਦੋਸ਼ ਹੈ। ਇਸ ਕੇਸ ਦੇ ਸਬੰਧ ਵਿੱਚ 28 ਜੁਲਾਈ ਨੂੰ, ਪੀੜਤ ਲੜਕੀ, ਉਸ ਦੇ ਵਕੀਲ ਅਤੇ ਪਰਿਵਾਰ ਦੇ ਹੋਰ ਮੈਂਬਰ ਰਾਏਬਰੇਲੀ ਜਾ ਰਹੇ ਸਨ। ਫਿਰ ਉਸ ਦੀ ਕਾਰ ਨੂੰ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਵਿੱਚ ਪੀੜਤ ਲੜਕੀ ਦੀ ਚਾਚੀ ਅਤੇ ਮਾਸੀ ਦੀ ਮੌਤ ਹੋ ਗਈ। ਪੀੜਤ ਲੜਕੀ ਅਤੇ ਉਸ ਦਾ ਵਕੀਲ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਪੀੜਤ ਲੜਕੀ ਅਤੇ ਉਸ ਦੇ ਵਕੀਲ ਨੂੰ ਏਮਜ਼ ਲਿਆਂਦਾ ਗਿਆ। ਪੀੜਤ ਨੇ ਸੀਬੀਆਈ ਸਾਹਮਣੇ ਹਾਦਸੇ ਪਿੱਛੇ ਸੰਗਰ ਦਾ ਹੱਥ ਦੱਸਿਆ ਸੀ।ਪੀੜਤਾ ਦੇ ਪਿਤਾ ਦੀ ਵੀ 9 ਅਪ੍ਰੈਲ, 2018 ਨੂੰ ਨਿਆਇਕ ਹਿਰਾਸਤ ਵਿੱਚ ਭੇਦਭਰੀ ਹਾਲਤ ‘ਚ ਮੌਤ ਹੋ ਗਈ ਸੀ।

https://www.youtube.com/watch?v=kvCZtsfUuXM0000

Real Estate