ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਠੰਢ ਕਾਰਨ ਸਕੂਲਾਂ ਦਾ ਸਮਾਂ ਤਬਦੀਲ ਕਰਨ ਦੇ ਹੁਕਮ ਜਾਰੀ

596

ਅੱਜ ਤੋਂ ਸਵੇਰੇ 10 ਵਜੇ ਖੁੱਲਣਗੇ ਜ਼ਿਲੇ ਦੇ ਸਾਰੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲ
ਕਪੂਰਥਲਾ, 19 ਦਸੰਬਰ (ਕੌੜਾ)- ਜ਼ਿਲ੍ਹ ਮੈਜਿਸਟ੍ਰੇਟ ਕਪੂਰਥਲਾ ਸ੍ਰੀ ਡੀ ਪੀ ਐਸ ਖਰਬੰਦਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਕਪੂਰਥਲਾ ਦੇ ਸਕੂਲਾਂ ਦੇ ਬੱਚਿਆਂ ਦੀ ਸਿਹਤ ਅਤੇ ਜਾਨੀ ਸੁਰੱਖਿਆ ਦੇ ਮੱਦੇਨਜ਼ਰ ਜ਼ਿਲਾ ਕਪੂਰਥਲਾ ਅੰਦਰ ਆਉਂਦੇ ਸਾਰੇ ਸਰਕਾਰੀ/ਏਡਿਡ/ਪ੍ਰਾਈਵੇਟ ਸਕੂਲਾਂ ਦਾ ਮਿਤੀ 20 ਦਸੰਬਰ 2019 ਤੋਂ 24 ਦਸੰਬਰ 2019 ਤੱਕ ਖੁੱਲਣ ਦਾ ਸਮਾਂ ਸਵੇਰੇ 10 ਵਜੇ ਅਤੇ ਬੰਦ ਕਰਨ ਦਾ ਸਮਾਂ ਦੁਪਹਿਰ 3 ਵਜੇ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 24 ਦਸੰਬਰ 2019 ਤੱਕ ਲਾਗੂ ਰਹਿਣਗੇ। ਜਾਰੀ ਹੁਕਮਾਂ ਵਿਚ ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਹੈ ਕਿ ਜਿਵੇਂ ਕਿਸ ਸਰਦ ਰੁੱਤ ਦਾ ਮੌਸਮ ਸ਼ੁਰੂ ਹੋ ਚੁੱਕਾ ਹੈ ਅਤੇ ਧੁੰਦ ਨੇ ਜ਼ੋਰ ਫੜ ਲਿਆ ਹੈ, ਜਿਸ ਕਰਕੇ ਸਰਦ ਰੁੱਤ ਵਿਚ ਛੋਟੇ ਬੱਚਿਆਂ ਦੀ ਸਿਹਤ ਖ਼ਰਾਬ ਹੋਣ ਦਾ ਜ਼ਿਆਦਾ ਡਰ ਹੈ। ਇਸ ਤੋਂ ਇਲਾਵਾ ਸੰਘਣੀ ਧੁੰਦ ਕਾਰਨ ਸਕੂਲੀ ਬੱਚੇ ਲਿਜਾ ਰਹੇ ਵਾਹਨਾਂ ਨਾਲ ਕਈ ਥਾਵਾਂ ’ਤੇ ਹਾਦਸੇ ਵੀ ਵਾਪਰ ਸਕਦੇ ਹਨ ਅਤੇ ਕੀਮਤੀ ਜਾਨਾਂ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਸ ਲਈ ਅਜਿਹੇ ਹਾਲਾਤ ਵਿਚ ਸਕੂਲੀ ਬੱਚਿਆਂ ਦੇ ਜਾਨ-ਮਾਲ ਦੀ ਰਾਖੀ ਕਰਨਾ ਬਹੁਤ ਜ਼ਰੂਰੀ ਹੈ। ਅਜਿਹੀਆਂ ਘਟਨਾਵਾਂ ਨਾ ਵਾਪਰਨ, ਉਸ ਲਈ ਚੌਕਸੀ ਵਰਤਣ ਦੀ ਲੋੜ ਹੈ।

Real Estate