CAA ਖ਼ਿਲਾਫ ਹੋ ਰਹੇ ਮੁਜ਼ਾਹਰਿਆਂ ਦੌਰਾਨ ਤਿੰਨ ਮੌਤਾਂ, ਸੈਂਕੜੇ ਹਿਰਾਸਤ ‘ਚ

919

ਨਾਗਰਿਕਤਾ ਸੋਧ ਕਾਨੂੰਨ ਦੇ ਖਿਲਾਫ਼ ਭਾਰਤ ਦੇ ਵੱਖ ਹਿੱਸਿਆਂ ‘ਚ ਮੁਜ਼ਾਹਰੇ ਜਾਰੀ ਹਨ। ਇਨ੍ਹਾਂ ਵਿਰੋਧ ਪ੍ਰਦਰਸ਼ਨਾਂ ਵਿੱਚ ਹੁਣ ਤੱਕ ਤਿੰਨ ਲੋਕਾਂ ਦੇ ਮਾਰੇ ਦੀ ਖ਼ਬਰ ਹੈ ਜਦਕਿ ਸੈਂਕੜੇ ਲੋਕਾਂ ਨੂੰ ਹਿਰਾਸਤ ‘ਚ ਲਿਆ ਗਿਆ ਹੈ। ਦੇਸ ਦੇ ਕਈ ਹਿੱਸਿਆਂ ਵਿੱਚ ਇੰਟਰਨੈੱਟ ਸੇਵਾਵਾਂ ਵੀ ਰੋਕੀਆਂ ਗਈਆਂ।ਵੀਰਵਾਰ ਨੂੰ ਕਈ ਸੰਗਠਨਾਂ ਵੱਲੋਂ ਕਈ ਥਾਈਂ ਵਿਰੋਧ ਪ੍ਰਦਰਸ਼ਨਾਂ ਦਾ ਸੱਦਾ ਦਿੱਤਾ ਗਿਆ ਸੀ। ਰਾਜਧਾਨੀ ਦਿੱਲੀ ਵਿੱਚ ਵੀਰਵਾਰ ਨੂੰ ਕਈ ਮੈਟਰੋ ਸਟੇਸ਼ਨ ਬੰਦ ਵੀ ਰੱਖੇ ਗਏ।ਨਵੇਂ ਨਾਗਰਿਕਤਾ ਸੋਧ ਕਾਨੂੰਨ ਮੁਤਾਬਕ ਪਾਕਿਸਤਾਨ, ਬੰਗਲਾਦੇਸ਼ ਅਤੇ ਅਫ਼ਗਾਨਿਸਤਾਨ ਤੋਂ ਆਉਣ ਵਾਲੇ ਗੈਰ ਮੁਸਲਮਾਨਾਂ ਨੂੰ ਭਾਰਤ ਦੀ ਨਾਗਰਿਕਤਾ ਦੇਣ ਦੀ ਤਜਵੀਜ਼ ਹੈ। ਵਿਰੋਧ ਕਰਨ ਵਾਲਿਆਂ ਦਾ ਤਰਕ ਹੈ ਇਸ ਕਾਨੂੰਨ ਨਾਲ ਭਾਰਤ ਦੇ ਧਰਮ ਨਿਰਪੱਖ ਮੁਲਕ ਹੋਣ ਦੇ ਅਕਸ ਨੂੰ ਢਾਹ ਲੱਗੇਗੀ। ਦੂਜੇ ਪਾਸੇ ਪੀਐੱਮ ਨਰਿੰਦਰ ਮੋਦੀ ਦਾ ਕਹਿਣਾ ਹੈ ਕਿ ਇਸ ਸਾਰੀਆਂ ਗੱਲਾਂ ਬੇਬੁਨੀਆਦ ਹਨ ਅਤੇ ਲੋਕਾਂ ਵਿੱਚ ਅਫਵਾਹ ਫੈਲਾਈ ਜਾ ਰਹੀ ਹੈ।ਖ਼ਬਰ ਏਜੰਸੀ ਪੀਟੀਆਈ ਮੁਤਾਬਕ ਮੈਂਗਲੁਰੂ ਵਿੱਚ ਵਿਰੋਧ ਪ੍ਰਦਰਸ਼ਨ ਦੌਰਾਨ ਪੁਲਿਸ ਫਾਇਰਿੰਗ ਵਿੱਚ ਦੋ ਲੋਕ ਮਾਰੇ ਗਏ। ਦੱਸਿਆ ਜਾ ਰਿਹਾ ਹੈ ਕਿ ਕੁਝ ਲੋਕਾਂ ਨੇ ਇੱਕ ਪੁਲਿਸ ਸਟੇਸ਼ਨ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ ਜਿਸਦੇ ਜਵਾਬ ਵਿੱਚ ਪੁਲਿਸ ਦੀ ਗੋਲੀ ਨਾਲ ਦੋ ਲੋਕ ਮਾਰੇ ਗਏ। ਮੈਂਗਲੁਰੂ ਪ੍ਰਸ਼ਾਸਨ ਨੇ 48 ਘੰਟੇ ਤੱਕ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਹਨ।
ਇੱਕ ਹੋਰ ਸ਼ਖਸ ਦੀ ਮੌਤ ਯੂਪੀ ਦੀ ਰਾਜਧਾਨੀ ਲਖਨਊ ਵਿੱਚ ਹੋਈ। ਇੱਥੇ ਪ੍ਰਦਰਸ਼ਨਕਾਰੀਆਂ ਅੇਤ ਪੁਲਿਸ ਵਿਚਾਲੇ ਤਿੱਖੀ ਝੜਪ ਹੋਈ। ਦੁਪਹਿਰ ਨੂੰ ਮੁਜ਼ਾਹਰਾਕਾਰੀਆਂ ਨੇ ਇੱਕ ਬੱਸ ਨੂੰ ਅੱਗ ਦੇ ਹਵਾਲੇ ਕਰ ਦਿੱਤਾ।

Real Estate