ਭਾਰਤੀ ਜਲ ਸੈਨਾ ਦੇ 7 ਅਫ਼ਸਰ ਪਾਕਿ ਲਈ ਜਾਸੂਸੀ ਕਰਦੇ ਗ੍ਰਿਫਤਾਰ

1084

ਸ਼ੁੱਕਰਵਾਰ ਨੂੰ ਪਾਕਿਸਤਾਨ ਨਾਲ ਜੁੜੇ ਇੱਕ ਜਾਸੂਸੀ ਰੈਕੇਟ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕਰਦਿਆਂ ਆਂਧਰਾ ਪ੍ਰਦੇਸ਼ ਪੁਲਿਸ ਨੇ ਕਿਹਾ ਕਿ ਇਸ ਸਬੰਧ ਵਿੱਚ ਭਾਰਤੀ ਜਲ ਸੈਨਾ ਦੇ ਸੱਤ ਜਵਾਨ ਅਤੇ ਇੱਕ ਹਵਾਲਾ ਆਪਰੇਟਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਗ੍ਰਿਫਤਾਰ ਕੀਤੇ ਇਨ੍ਹਾਂ ਅੱਠ ਵਿਅਕਤੀਆਂ ਨੂੰ ਵਿਜੇਵਾੜਾ ਦੀ ਰਾਸ਼ਟਰੀ ਜਾਂਚ ਏਜੰਸੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।ਅਦਾਲਤ ਨੇ ਉਸ ਨੂੰ 3 ਜਨਵਰੀ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਆਂਧਰਾ ਪ੍ਰਦੇਸ਼ ਪੁਲਿਸ ਨੇ ਕਿਹਾ ਕਿ ਇਸ ਰੈਕੇਟ ਦਾ ਖੁਲਾਸਾ ਇਸਦੇ ਖੁਫੀਆ ਵਿੰਗ ਅਤੇ ਕੇਂਦਰੀ ਖੁਫੀਆ ਏਜੰਸੀਆਂ ਦੇ ਤਾਲਮੇਲ ਯਤਨਾਂ ਨਾਲ ਕੀਤਾ ਗਿਆ। ਹਾਲਾਂਕਿ ਉਨ੍ਹਾਂ ਨੇ ਵੇਰਵੇ ਦੇਣ ਤੋਂ ਇਨਕਾਰ ਕਰ ਦਿੱਤਾ। ਆਂਧਰਾ ਪ੍ਰਦੇਸ਼ ਪੁਲਿਸ ਦੀ ਰਿਲੀਜ਼ ਚ ਕਿਹਾ ਗਿਆ ਹੈ ਕਿ ਇਸ ਦੇ ਖੁਫੀਆ ਵਿੰਗ ਨੇ ਕੇਂਦਰੀ ਖੁਫੀਆ ਏਜੰਸੀਆਂ ਅਤੇ ਨੇਵਲ ਇੰਟੈਲੀਜੈਂਸ ਵਿਭਾਗ ਦੇ ਨਾਲ ਮਿਲ ਕੇ ‘ਆਪ੍ਰੇਸ਼ਨ ਡੌਲਫਿਨਸ਼ ਨੌਜ਼’ ਚਲਾਇਆ ਤੇ ਇਸ ਜਾਸੂਸੀ ਰੈਕੇਟ ਦਾ ਪਰਦਾਫਾਸ਼ ਕੀਤਾ। ਰਿਲੀਜ਼ ਵਿੱਚ ਕਿਹਾ ਗਿਆ ਹੈ, “ਇੱਕ ਐਫਆਈਆਰ ਦਰਜ ਕੀਤੀ ਗਈ ਹੈ। ਨੇਵੀ ਦੇ ਸੱਤ ਜਵਾਨ ਅਤੇ ਇੱਕ ਹਵਾਲਾ ਆਪਰੇਟਰ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਕੁਝ ਹੋਰ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

Real Estate