CAA ਖ਼ਿਲਾਫ਼ ਕਈ ਵੱਡੇ ਸ਼ਹਿਰਾਂ ‘ਚ ਪ੍ਰਦਰਸ਼ਨ, 5 ਮੌਤਾਂ

ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼ ਦੇਸ ਦੇ ਕਈ ਸ਼ਹਿਰਾਂ ਵਿੱਚ ਵਿਰੋਧ-ਪ੍ਰਦਰਸ਼ਨ ਹੋ ਰਹੇ ਹਨ। ਯੂਪੀ ਸਰਕਾਰ ਦੇ ਵਦੀਕ ਮੁੱਖ ਸਕੱਤਰ ਅਵਨੀਸ਼ ਕੁਮਾਰ ਅਵਸਥੀ ਮੁਤਾਬਕ ਸ਼ੁੱਕਰਵਾਰ ਦੀ ਹਿੰਸਾ ਵਿੱਚ ਘੱਟੋ-ਘੱਟ ਪੰਜ ਲੋਕਾਂ ਦੀ ਮੌਤ ਹੋਈ ਹੈ। ਦਿੱਲੀ ਦੇ ਜਾਮਾ ਮਸਜਿਦ ਵਿੱਚ ਲੋਕਾਂ ਦੇ ਵੱਡੇ ਇਕੱਠ ਨੇ ਇਸ ਕਾਨੂੰਨ ਦਾ ਵਿਰੋਧ ਜਤਾਇਆ ਅਤੇ ਪ੍ਰਦਰਸ਼ਨ ਕੀਤਾ। ਜੁੰਮੇ ਦੀ ਨਮਾਜ਼ ਤੋਂ ਬਾਅਦ ਇਹ ਭੀੜ ਹੋਰ ਵੀ ਵੱਧ ਗਈ ਸੀ। ਭੀਮ ਆਰਮੀ ਦੇ ਮੁਖੀ ਚੰਦਰਸ਼ੇਖਰ ਰਾਵਨ ਨੇ ਜਾਮਾ ਮਸਜਿਦ ਤੋਂ ਜੰਤਰ-ਮੰਤਰ ਤੱਕ ਪ੍ਰਦਰਸ਼ਨ ਕਰਨਾ ਸੀ। ਉਨ੍ਹਾਂ ਦੇ ਸੱਦੇ ‘ਤੇ ਭੀੜ ਨੇ ਪ੍ਰਦਰਸ਼ਨ ਦਾ ਰੂਪ ਧਾਰਨ ਕਰ ਲਿਆ। ਭੀੜ ਨੇ ਮਾਰਚ ਕਰਨ ਦੀ ਕੋਸ਼ਿਸ਼ ਵੀ ਕੀਤੀ ਪਰ ਪੁਲਿਸ ਨੇ ਚਾਰੇ ਪਾਸਿਓਂ ਰਸਤੇ ਬੰਦ ਕਰ ਦਿੱਤੇ ਹਨ। ਚੰਦਰਸ਼ੇਖਰ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੇ ਸਮਰਥਕਾਂ ਨੇ ਉਨ੍ਹਾਂ ਨੂੰ ਬਚਾ ਲਿਆ। ਦਿੱਲੀ ਦੇ ਦਰੀਆਗੰਜ ਇਲਾਕੇ ਦੇ ਦਿੱਲੀ ਗੇਟ ‘ਤੇ ਅਜੇ ਵੀ ਪ੍ਰਦਰਸ਼ਨਕਾਰੀ ਡਟੇ ਹੋਏ ਸਨ।ਦਿੱਲੀ ਦੀ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਨਾਗਰਿਕਤਾ ਸੋਧ ਕਾਨੂੰਨ ਖ਼ਿਲਾਫ਼ ਮਾਰਚ ਕੱਢਿਆ ਅਤੇ ਪੁਲਿਸ ਕਰਮੀਆਂ ਨੂੰ ਗੁਲਾਬ ਦੇ ਫੁੱਲ ਦਿੱਤੇ। ਹਾਲਾਂਕਿ ਜਾਮੀਆ ਯੂਨੀਵਰਸਿਟੀ ਵਿੱਚ ਕੁਝ ਦਿਨ ਪਹਿਲਾਂ ਹੋਏ ਪ੍ਰਦਰਸ਼ਨ ਨੇ ਹਿੰਸਾ ਦਾ ਰੂਪ ਧਾਰਨ ਕਰ ਲਿਆ ਸੀ।
ਉੱਤਰ ਪ੍ਰਦੇਸ਼ ਦੇ ਕਈ ਵੱਡੇ ਸ਼ਹਿਰਾਂ ਵਿੱਚ ਵਿਰੋਧ-ਪ੍ਰਦਰਸ਼ਨ ਹੋ ਰਹੇ ਹਨ। ਗੋਰਖਪੁਰ ਵਿੱਚ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਨੇ ਇੱਕ-ਦੂਜੇ ‘ਤੇ ਪਥਰਾਅ ਕੀਤਾ। ਇਸ ਤੋਂ ਇਲਾਵਾ ਬਹਿਰਾਇਚ, ਵਾਰਾਣਸੀ, ਕਾਨਪੁਰ, ਮੁਜ਼ੱਫਰਨਗਰ, ਗਾਜ਼ੀਆਬਾਦ, ਬਿਜਨੋਰ, ਜੋਨਪੁਰ, ਬੁਲੰਦਸ਼ਹਿਰ, ਸਹਾਰਨਪੁਰ ਵਿੱਚ ਵੀ ਲੋਕਾਂ ਨੇ ਪ੍ਰਦਰਸ਼ਨ ਕੀਤਾ।ਵੀਰਵਾਰ ਨੂੰ ਸੂਬੇ ਦੀ ਰਾਜਧਾਨੀ ਲਖਨਊ ਵਿੱਚ ਹੋਏ ਹਿੰਸਕ ਪ੍ਰਦਰਸ਼ਨਾਂ ਤੋਂ ਬਾਅਦ ਸੂਬਾ ਸਰਕਾਰਾਂ ਨੇ ਕਈ ਸ਼ਹਿਰਾਂ ਵਿੱਚ ਸ਼ਨੀਵਾਰ ਦੁਪਹਿਰ ਤੱਕ ਮੋਬਾਈਲ, ਇੰਟਰਨੈੱਟ ਅਤੇ ੰ ਸੇਵਾਵਾਂ ਬੰਦ ਕਰ ਦਿੱਤੀਆਂ ਹਨ।

Real Estate