ਹੈਦਰਾਬਾਦ ਪੁਲਿਸ ਮੁਕਾਬਲੇ ‘ਚ ਮਾਰੇ ਗਏ ਮੁਲਜ਼ਮਾਂ ਦੀਆਂ ਲਾਸ਼ਾਂ ਦਾ ਦੋਬਾਰਾ ਹੋਵੇਗਾ ਪੋਸਟਮਾਰਟਮ

872

ਤੇਲੰਗਾਨਾ ਹਾਈ ਕੋਰਟ ਨੇ ਸ਼ਨੀਵਾਰ ਨੂੰ ਹੈਦਰਾਬਾਦ ਗੈਂਗਰੇਪ ਦੇ ਚਾਰਾਂ ਮੁਲਜ਼ਮਾਂ ਦੀਆਂ ਲਾਸ਼ਾਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੌਂਪਣ ਨੂੰ ਲੈਕੇ ਸੁਣਵਾਈ ਕੀਤੀ। ਅਦਾਲਤ ਨੇ 23 ਦਸੰਬਰ ਨੂੰ ਮੁੜ ਲਾਸ਼ਾਂ ਦਾ ਪੋਸਟ ਮਾਰਟਮ ਕਰਨ ਦਾ ਆਦੇਸ਼ ਦਿੱਤਾ।27 ਨਵੰਬਰ ਨੂੰ, ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ ਵਿੱਚ ਇੱਕ ਮਹਿਲਾ ਡਾਕਟਰ ਦੀ ਸਮੂਹਿਕ ਜਬਰ ਜਨਾਹ ਅਤੇ ਕਤਲ ਦੇ ਕਥਿਤ ਮੁਲਜ਼ਮਾਂ ਨੂੰ 6 ਦਸੰਬਰ ਦੀ ਸਵੇਰ ਨੂੰ ਪੁਲਿਸ ਏਨਕਾਉਂਟਰ ਵਿੱਚ ਮਾਰ ਦਿੱਤਾ ਗਿਆ ਸੀ।ਇਨ੍ਹਾਂ ਚਾਰਾਂ ਮੁਲਜ਼ਮਾਂ ਦੀਆਂ ਲਾਸ਼ਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਹੈਦਰਾਬਾਦ ਦੇ ਗਾਂਧੀ ਮੈਡੀਕਲ ਕਾਲਜ ਵਿੱਚ ਸੁਰੱਖਿਅਤ ਰੱਖਿਆ ਗਿਆ ਸੀ। ਹੁਣ ਮੁੜ੍ਹ ਤੋਂ ਇਹਨਾਂ ਦਾ ਪੋਸਟਮਾਰਟਮ ਹੋਵੇਗਾ।

Real Estate