CAA ਖਿਲਾਫ ਵਿਰੋਧ ਪ੍ਰਦਰਸ਼ਨ:15 ਮੌਤਾਂ , 705 ਗ੍ਰਿਫ਼ਤਾਰ, 263 ਪੁਲਿਸ ਵਾਲੇ ਵੀ ਜ਼ਖਮੀ !

870

ਨਾਗਰਿਕਤਾ ਸੋਧ ਕਾਨੂੰਨ ਖਿਲਾਫ ਵਿਰੋਧ ਪ੍ਰਦਰਸ਼ਨ ਜਾਰੀ ਹਨ। ਕਿਤੇ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਕਿਤੇ ਹਿੰਸਕ ਪ੍ਰਦਰਸ਼ਨ ਵੀ ਹੋ ਰਹੇ ਹਨ। ਇਨ੍ਹਾਂ ਪ੍ਰਦਰਸ਼ਨਾਂ ਵਿਚ ਕਈ ਲੋਕਾਂ ਦੀਆਂ ਜਾਨਾਂ ਗਈਆਂ ਹਨ। ਉੱਤਰ ਪ੍ਰਦੇਸ਼ ਦੇ ਆਈਜੀ (ਲਾਅ ਐਂਡ ਆਰਡਰ) ਪ੍ਰਵੀਨ ਕੁਮਾਰ ਨੇ ਕਿਹਾ, “ਨਾਗਰਿਕਤਾ ਸੋਧ ਐਕਟ ਵਿਰੁੱਧ 10 ਦਸੰਬਰ ਤੋਂ ਸੂਬੇ ਵਿਚ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਵਿੱਚ 705 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਲਗਭਗ 4,500 ਲੋਕਾਂ ਨੂੰ ਹਿਰਾਸਤ ਵਿੱਚ ਰੱਖਣ ਤੋਂ ਬਾਅਦ ਰਿਹਾ ਕੀਤਾ ਗਿਆ ਹੈ। 15 ਲੋਕਾਂ ਦੀ ਮੌਤ ਹੋ ਗਈ ਹੈ। 263 ਪੁਲਿਸ ਮੁਲਾਜ਼ਮ ਜ਼ਖਮੀ ਹੋਏ ।” ਕਾਨਪੁਰ ਵਿੱਚ ਸ਼ੁੱਕਰਵਾਰ ਨੂੰ ਨਮਾਜ਼ ਅਦਾ ਕਰਨ ਤੋਂ ਬਾਅਦ ਹੋਈ ਹਿੰਸਾ ਵਿੱਚ ਘੱਟੋ-ਘੱਟ ਦੋ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਜ਼ਖਮੀਆਂ ਦਾ ਮੈਡੀਕਲ ਕਾਲਜ ਦੇ ਹਲਟ ਹਸਪਤਾਲ ਵਿੱਚ ਇਲਾਜ ਕੀਤਾ ਜਾ ਰਿਹਾ ਹੈ। ਦੇਸ਼ ਦੇ ਬਾਕੀ ਕਈ ਹਿੱਸਿਆਂ ਵਿੱਚ ਵੀ ਵਿਰੋਧ ਪ੍ਰਦਰਸ਼ਨ ਹਿੰਸਕ ਹੋ ਰਿਹਾ ਹੈ।

Real Estate