ਖੱਟਰ ਦੀ ਭਾਜਪਾਈ ਸਰਕਾਰ ਪੰਜਾਬੀ ਦੀ ਥਾਂ ਤੇਲਗੂ ਪੜ੍ਹਾਏਗੀ !

762

ਹਰਿਆਣਾ ਵਿਚਲੀ ਭਾਜਪਾ ਦੀ ਖੱਟੜ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਦੀ ਥਾਂ ਤੇਲਗੂ ਨੂੰ ਦੂਜੀ ਭਾਸ਼ਾ ਵਜੋਂ ਪੜ੍ਹਾਉਣ ਦਾ ਫੈਸਲਾ ਕੀਤਾ ਹੈ।ਖੱਟੜ ਖੁਦ ਵੀ ਪੰਜਾਬੀ ਹਨ ਤੇ ਸੂਬੇ ਵਿੱਚ ਵੱਡਾ ਹਰਿਆਣਵੀ ਤੋਂ ਬਾਅਦ ਸਭ ਤੋਂ ਵੱਧ ਪੰਜਾਬੀ ਬੋਲਣ ਵਾਲੇ ਹੀ ਹਨ। ਸਰਕਾਰੀ ਸਕੂਲਾਂ ਵਿੱਚ ਪੰਜਾਬੀ ਦੀ ਥਾਂ ਤੇਲਗੂ ਨੂੰ ਦੂਜੀ ਭਾਸ਼ਾ ਬਣਾਉਣ ਨੂੰ ਲੈ ਕੇ ਲੋਕਾਂ ਵਿੱਚ ਰੋਸ ਹੈ। ਹਰਿਆਣਾ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਅਭਿਆਨ ਤਹਿਤ ਤੇਲਗੂ ਭਾਸ਼ਾ ਨੂੰ ਦੂਜੀ ਭਾਸ਼ਾ ਵਜੋਂ ਪੜ੍ਹਾਉਣ ਦਾ ਫ਼ੈਸਲਾ ਲਿਆ ਗਿਆ ਹੈ ਹੁਣ ਹਰਿਆਣੇ ’ਚ ਪੰਜਾਬੀ ਨੂੰ ਦੂਜੀ ਭਾਸ਼ਾ ਦਾ ਦਰਜਾ ਪ੍ਰਾਪਤ ਹੈ। ਹਰਿਆਣਾ ਸਰਕਾਰ ਵੱਲੋਂ ਲਏ ਇਸ ਫ਼ੈਸਲੇ ’ਤੇ ਇਤਰਾਜ਼ ਜਤਾਉਣ ਤੇ ਪੰਜਾਬੀ ਨੂੰ ਹੀ ਦੂਜੀ ਭਾਸ਼ਾ ਰੱਖਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦਾ ਵਫ਼ਦ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੂੰ ਮਿਲੇਗਾ।

Real Estate