ਦੇਸ਼ ਭਰ ਵਿੱਚ ਬਿਜਲੀ ਵੰਡ ਬਾਰੇ ਕੈਦਰ ਸਰਕਾਰ ਵਿੱਚ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਕਿ ਜਲਦ ਹੀ ਬਿਜਲੀ ਐਕਟ ਵਿੱਚ ਸੋਧ ਕੀਤੀ ਜਾਏਗੀ। ਸਰਕਾਰ ਇਕ ਯੋਜਨਾ ‘ਤੇ ਕੰਮ ਕਰ ਰਹੀ ਹੈ, ਜਿਸ ਦੇ ਜ਼ਰੀਏ ਸਾਰੇ ਰਾਜਾਂ ਵਿਚ ਬਿਜਲੀ ਦੇ ਰੇਟ ਇਕਸਾਰ ਹੋਣਗੇ। ਜੇਕਰ ਇਹ ਅਮਲ ਵਿਚ ਆਉਂਦਾ ਹੈ ਤਾਂ ਇਸ ਦਾ ਸਭ ਤੋਂ ਵੱਧ ਫਾਇਦਾ ਪੰਜਾਬ ਦੇ ਲੋਕਾਂ ਨੂੰ ਹੋਵੇਗਾ ਕਿਉਂਕਿ ਪੰਜਾਬ ਵਿਚ ਬਿਜਲੀ ਸਭ ਤੋਂ ਮਹਿੰਗੀ ਹੈ ਜਦੋਂ ਕਿ ਗੁਆਂਢੀ ਸੂਬੇ ਹਰਿਆਣਾ ਤੇ ਚੰਡੀਗੜ੍ਹ ਵਿਚ ਕਾਫੀ ਸਸਤੀ ਹੈ। ਧਰਮਿੰਦਰ ਪ੍ਰਧਾਨ ਨੇ ਕਿਹਾ ਕਿ ਬਿਜਲੀ ਐਕਟ 2003 ਵਿੱਚ ਸੋਧ ਕੀਤੀ ਜਾਏਗੀ। ਕੇਂਦਰ ਸਰਕਾਰ ਵਿਚਾਰ ਕਰ ਰਹੀ ਹੈ ਕਿ ਪੂਰੇ ਦੇਸ਼ ਵਿਚ ਬਿਜਲੀ ਲਈ ਇਕੋ ਜਿਹੇ ਟੈਰਿਫ ਲਾਗੂ ਕੀਤੇ ਜਾਣੇ ਚਾਹੀਦੇ ਹਨ। ਜੇ ਕੇਂਦਰ ਸਰਕਾਰ ਅਜਿਹੀ ਵਿਵਸਥਾ ਲਿਆਉਂਦੀ ਹੈ, ਤਾਂ ਸਾਰੇ ਰਾਜਾਂ ਦੇ ਬਿਜਲੀ ਰੇਟ ਇਕੋ ਜਿਹੇ ਹੋਣਗੇ।
Real Estate