ਪੰਜਾਬ ਵਿੱਚ 1 ਜਨਵਰੀ ਤੋਂ ਫਿਰ ਵਧਣਗੇ ਬਿਜਲੀ ਦੇ ਰੇਟ !

745

ਪੰਜਾਬ ’ਚ ਹੁਣ ਬਿਜਲੀ ਖ਼ਪਤਕਾਰਾਂ ਦੀ ਜੇਬ ’ਤੇ ਜ਼ਰਾ ਹੋਰ ਬੋਝ ਪਵੇਗਾ। ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਨਵੇਂ ਫੈਸਲੇ ਨਾਲ 1 ਜਨਵਰੀ ਤੋਂ ਬਿਜਲੀ ਦੇ ਰੇਟ ਵੱਧ ਜਾਣਗੇ।1 ਜਨਵਰੀ 2020 ਤੋਂ 31 ਦਸੰਬਰ 2020 ਤੱਕ ਇੱਕ ਸਾਲ ਵਾਸਤੇ ਘਰੇਲੂ ਖ਼ਪਤਕਾਰਾਂ ਲਈ ਬਿਜਲੀ 30 ਪੈਸੇ ਪ੍ਰਤੀ ਯੂਨਿਟ ਅਤੇ ਸਨਅਤਾਂ ਲਈ 29 ਪੈਸੇ ਪ੍ਰਤੀ ਯੂਨਿਟ ਮਹਿੰਗੀ ਹੋ ਜਾਵੇਗੀ। ‘ਦਿ ਟ੍ਰਿਬਿਊਨ’ ਅਤੇ ‘ਹਿੰਦੁਸਤਾਨ ਟਾਈਮਜ਼’ ਦੀ ਖ਼ਬਰ ਦੇ ਮੁਤਾਬਕ ਬਿਜਲੀ ਦਰਾਂ ’ਚ ਵਾਧੇ ਤੋਂ ਬਾਅਦ ਡਿਊਟੀ ਲੱਗ ਕੇ ਘਰੇਲੂ ਖ਼ਪਤਕਾਰਾਂ ਲਈ ਇਹ ਵਾਧਾ 36 ਪੈਸੇ ਅਤੇ ਸਨਅਤਾਂ ਲਈ ਇਹ ਵਾਧਾ 35 ਪੈਸੇ ਹੋ ਜਾਵੇਗਾ।
ਦੂਜੇ ਪਾਸੇ ਬੀਤੇ ਦਿਨੀਂ ਕੇਂਦਰ ਸਰਕਾਰ ਦੇ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਸੀ ਕਿ ਜਲਦ ਹੀ ਬਿਜਲੀ ਐਕਟ ਵਿੱਚ ਸੋਧ ਕੀਤੀ ਜਾਏਗੀ। ਸਰਕਾਰ ਇਕ ਯੋਜਨਾ ‘ਤੇ ਕੰਮ ਕਰ ਰਹੀ ਹੈ, ਜਿਸ ਦੇ ਜ਼ਰੀਏ ਸਾਰੇ ਰਾਜਾਂ ਵਿਚ ਬਿਜਲੀ ਦੇ ਰੇਟ ਇਕਸਾਰ ਹੋਣਗੇ। ਕਿਹਾ ਜਾ ਰਿਹਾ ਸੀ ਕਿ ਜੇਕਰ ਇਹ ਅਮਲ ਵਿਚ ਆਉਂਦਾ ਹੈ ਤਾਂ ਇਸ ਦਾ ਸਭ ਤੋਂ ਵੱਧ ਫਾਇਦਾ ਪੰਜਾਬ ਦੇ ਲੋਕਾਂ ਨੂੰ ਹੋਵੇਗਾ ਕਿਉਂਕਿ ਪੰਜਾਬ ਵਿਚ ਬਿਜਲੀ ਸਭ ਤੋਂ ਮਹਿੰਗੀ ਹੈ ਜਦੋਂ ਕਿ ਗੁਆਂਢੀ ਸੂਬੇ ਹਰਿਆਣਾ ਤੇ ਚੰਡੀਗੜ੍ਹ ਵਿਚ ਕਾਫੀ ਸਸਤੀ ਹੈ।

Real Estate