ਜੱਗੂ ਭਗਵਾਨਪੁਰੀਆ ਦੇ ਸੁਖਜਿੰਦਰ ਰੰਧਾਵਾ ਨਾਲ ਕੋਈ ਸਬੰਧ ਨਹੀਂ !

740

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ‘ਤੇ ਹੋਈ ਮੁੱਢਲੀ ਜਾਂਚ ਵਿੱਚ ਜ਼ੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਜੱਗੂ ਭਗਵਾਨਪੁਰੀਆ ਵਿਚਕਾਰ ਕਿਸੇ ਵੀ ਤਰ੍ਹਾਂ ਦੇ ਸਬੰਧਾਂ ਨੂੰ ਖਾਰਜ ਕੀਤਾ ਗਿਆ ਹੈ। ਬੁੱਧਵਾਰ ਨੂੰ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਨੇ ਖ਼ਤਰਨਾਕ ਗੈਂਗਸਟਰ ਨੂੰ 5-ਸਟਾਰ ਸਹੂਲਤਾਂ ਦੇਣ ਦੇ ਦੋਸ਼ਾਂ ਨੂੰ ਰੱਦ ਕਰਦਿਆਂ ਕਹੀ। ਸਿਆਸਤਦਾਨਾਂ ਨਾਲ ਸਬੰਧਾਂ ਦੋਸ਼ਾਂ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਡੀ।ਜੀ।ਪੀ। (ਇੰਟੈਲੀਜੈਂਸ) ਦੀ ਨਿਗਰਾਨੀ ਹੇਠ ਜਾਂਚ ਕਰਵਾਉਣ ਦੇ ਨਿਰਦੇਸ਼ ਦਿੱਤੇ ਸਨ ਅਤੇ ਨਾਲ ਹੀ ਤੇਜ਼ੀ ਨਾਲ ਕਾਰਵਾਈ ਕਰਨ ਅਤੇ ਜਲਦ ਤੋਂ ਜਲਦ ਰਿਪੋਰਟ ਜਮ੍ਹਾਂ ਕਰਵਾਉਣ ਲਈ ਵੀ ਕਿਹਾ ਸੀ। ਭਾਵੇਂ ਅੰਤਿਮ ਰਿਪੋਰਟ ਹਾਲੇ ਆਉਣੀ ਹੈ, ਪੰਜਾਬ ਪੁਲੀਸ ਦੇ ਇੰਟੈਲੀਜੈਂਸ ਵਿੰਗ ਦੇ ਅਨੁਸਾਰ ਮੁੱਢਲੀ ਜਾਂਚ ਤੋਂ ਗੈਂਗਸਟਰ ਅਤੇ ਜ਼ੇਲ੍ਹ ਮੰਤਰੀ ਰੰਧਾਵਾ ਵਿਚਕਾਰ ਕੋਈ ਸਬੰਧ ਸਾਹਮਣੇ ਨਹੀਂ ਆਏ ਹਨ।

Real Estate