ਨਿਰਭੈਆ ਕਾਂਡ ਦੇ ਦੋਸ਼ੀਆਂ ਨੇ ਰਾਸ਼ਟਰਪਤੀ ਨੂੰ ਭੇਜੀ ਰਹਿਮ ਦੀ ਅਪੀਲ

822

ਦਿੱਲੀ ਦੇ ਨਿਰਭੈਆ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ ਵਿੱਚ ਸੁਪਰੀਮ ਕੋਰਟ ਦੁਆਰਾ ਸ਼ਜਾ ਏ ਮੌਤ ਲਈ ਦੋਸ਼ੀ ਐਲਾਨ ਜਾ ਚੁਕੇ ਅਕਸ਼ੇ, ਵਿਨੈ ਤੇ ਪਵਨ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਕੋਲ ਰਹਿਮ ਦੀ ਅਪੀਲ ਦਾਇਰ ਕੀਤੀ ਹੈ। ਤਿੰਨਾਂ ਦੋਸ਼ੀਆਂ ਨੇ ਤਿਹਾੜ ਜੇਲ੍ਹ ਪ੍ਰਸ਼ਾਸਨ ਨੂੰ ਰਹਿਮ ਦੀ ਅਪੀਲ ਦਾਖਲ ਕੀਤੀ ਹੈ। ਉਨ੍ਹਾਂ ਦੇ ਵਕੀਲਾਂ ਨੇ ਕਿਹਾ ਕਿ ਇਸ ਦੌਰਾਨ ਤਿੰਨਾਂ ਦੋਸ਼ੀਆਂ ਦੀ ਤਰਫੋਂ ਸੁਪਰੀਮ ਕੋਰਟ ਵਿੱਚ ਇੱਕ ਕਯੂਰੇਟਿਵ ਪਟੀਸ਼ਨ ਵੀ ਦਾਇਰ ਕੀਤੀ ਗਈ ਹੈ। ਅਕਸ਼ੇ ਦੀ ਸਮੀਖਿਆ ਪਟੀਸ਼ਨ ਸੁਪਰੀਮ ਕੋਰਟ ਨੇ ਪਹਿਲਾਂ ਹੀ ਖਾਰਜ ਕਰ ਦਿੱਤੀ ਹੈ। ਦੋਸ਼ੀਆਂ ਨੇ ਮੰਗਲਵਾਰ ਨੂੰ ਤਿਹਾੜ ਜੇਲ੍ਹ ਪ੍ਰਸ਼ਾਸਨ ਨੂੰ ਆਪਣਾ ਜਵਾਬ ਦਿੱਤਾ ਹੈ। ਨਿਰਭਯਾ ਦੇ ਵਕੀਲ ਏਪੀ ਸਿੰਘ ਦਾ ਕਹਿਣਾ ਹੈ ਕਿ ਤਿੰਨਾਂ ਦੋਸ਼ੀਆਂ ਦੀ ਤਰਫੋਂ ਹਾਲੇ ਇਕ ਕਯੂਰੇਟਿਵ ਪਟੀਸ਼ਨ ਦਾਇਰ ਕੀਤੀ ਜਾਣੀ ਹੈ। ਰਹਿਮ ਦੀ ਅਪੀਲ ਉਦੋਂ ਦਾਇਰ ਕੀਤੀ ਜਾਏਗੀ ਜਦੋਂ ਕਯੂਰੇਟਿਵ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਜੇ ਪਟੀਸ਼ਨ ਖਾਰਜ ਹੋ ਜਾਂਦੀ ਹੈ ਤਾਂ ਆਖ਼ਰੀ ਵਿਕਲਪ ਦੀ ਕੋਸ਼ਿਸ਼ ਕੀਤੀ ਜਾਵੇਗੀ।
ਸੁਪਰੀਮ ਕੋਰਟ ਨੇ ਦੋਸ਼ੀ ਅਕਸ਼ੇ ਠਾਕੁਰ ਦੀ ਮੁੜ ਵਿਚਾਰ ਪਟੀਸ਼ਨ ਨੂੰ ਵੀ ਖਾਰਜ ਕਰ ਦਿੱਤਾ ਹੈ।

Real Estate