ਦੀਪਤੀ ਉੱਪਲ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਦਾ ਚਾਰਜ ਸੰਭਾਲਿਆ

ਕਪੂਰਥਲਾ ਵਾਸੀਆਂ ਨੂੰ ਬਿਹਤਰੀਨ ਸੇਵਾਵਾਂ ਪ੍ਰਦਾਨ ਕਰਨਾ ਅਤੇ ਜ਼ਿਲੇ ਦਾ ਸਰਵਪੱਖੀ ਵਿਕਾਸ ਹੋਵੇਗਾ ਮੁੱਖ ਤਰਜੀਹ- ਦੀਪਤੀ ਉੱਪਲ
ਕਪੂਰਥਲਾ, 26 ਦਸੰਬਰ (ਕੌੜਾ)-ਜ਼ਿਲਾ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਅੱਜ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ। 2011 ਬੈਚ ਦੇ ਆਈ। ਏ। ਐਸ ਅਫ਼ਸਰ ਸ੍ਰੀਮਤੀ ਉੱਪਲ ਇਸ ਤੋਂ ਪਹਿਲਾਂ ਵਧੀਕ ਸਕੱਤਰ ਪਰਸੋਨਲ ਅਤੇ ਮੈਨੇਜਿੰਗ ਡਾਇਰੈਕਟਰ ਪੰਜਾਬ ਰਾਜ ਸਨਅਤੀ ਵਿਕਾਸ ਕਾਰਪੋਰੇਸ਼ਨ ਲਿਮਟਿਡ ਦੇ ਡਾਇਰੈਕਟਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਦਸੰਬਰ 2015 ਤੋਂ ਮਈ 2017 ਤੱਕ ਉਹ ਵਧੀਕ ਡਿਪਟੀ ਕਮਿਸ਼ਨਰ (ਜ) ਕਪੂਰਥਲਾ ਵਜੋਂ ਵੀ ਆਪਣੀਆਂ ਬਿਹਤਰੀਨ ਸੇਵਾਵਾਂ ਦੇ ਚੁੱਕੇ ਹਨ।
ਡਿਪਟੀ ਕਮਿਸ਼ਨਰ ਵਜੋਂ ਇਹ ਉਨਾਂ ਦੀ ਦੂਸਰੀ ਅਤੇ ਪੰਜਾਬ ਵਿਚ ਪਹਿਲੀ ਪੋਸਟਿੰਗ ਹੈ। ਪੰਜਾਬ ਕੇਡਰ ਵਿਚ ਆਉਣ ਤੋਂ ਪਹਿਲਾਂ ਉਹ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ ਵਿਚ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ। ਪੰਜਾਬ ਵਿਚ ਉਨਾਂ ਦੀ ਪਹਿਲੀ ਪੋਸਟਿੰਗ ਵਧੀਕ ਡਿਪਟੀ ਕਮਿਸ਼ਨਰ (ਜ) ਕਪੂਰਥਲਾ ਵਜੋਂ ਹੋਈ ਸੀ, ਜਿਸ ਦੌਰਾਨ 2017 ਵਿਚ ਉਨਾਂ ਥੋੜੇ ਸਮੇਂ ਲਈ ਕਾਰਜਕਾਰੀ ਡਿਪਟੀ ਕਮਿਸ਼ਨਰ ਵਜੋਂ ਵੀ ਸ਼ਾਨਦਾਰ ਸੇਵਾਵਾਂ ਨਿਭਾਈਆਂ। ਇਸ ਤੋਂ ਇਲਾਵਾ ਉਹ ਅੰਮਿ੍ਰਤਸਰ ਵਿਕਾਸ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਅਤੇ ਸਮਾਰਟ ਸਿਟੀ ਅੰਮਿ੍ਰਤਸਰ ਦੇ ਸੀ। ਈ। ਓ ਵੀ ਰਹਿ ਚੁੱਕੇ ਹਨ।
ਅਹੁਦਾ ਸੰਭਾਲਣ ਤੋਂ ਪਹਿਲਾਂ ਉਨਾਂ ਨੂੰ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸ਼ਾਨਦਾਰ ‘ਗਾਰਡ ਆਫ ਆਨਰ’ ਦਿੱਤਾ ਗਿਆ। ਇਸ ਮੌਕੇ ਜ਼ਿਲਾ ਅਧਿਕਾਰੀਆਂ ਨੇ ਨਵੇਂ ਡਿਪਟੀ ਕਮਿਸ਼ਨਰ ਦਾ ਗੁਲਦਸਤੇ ਭੇਟ ਕਰਕੇ ਸਵਾਗਤ ਕੀਤਾ। ਇਸ ਦੌਰਾਨ ਉਨਾਂ ਜ਼ਿਲੇ ਦੇ ਪ੍ਰਮੁੱਖ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਅਤੇ ਉਨਾਂ ਤੋਂ ਜ਼ਿਲੇ ਅਤੇ ਇਥੇ ਚੱਲ ਰਹੇ ਕੰਮਕਾਜ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਤੋਂ ਇਲਾਵਾ ਉਨਾਂ ਸਮੁੱਚੇ ਕੰਪਲੈਕਸ ਦਾ ਦੌਰਾ ਕਰਕੇ ਵੱਖ-ਵੱਖ ਦਫ਼ਤਰਾਂ ਦਾ ਨਿਰੀਖਣ ਵੀ ਕੀਤਾ।
ਅਹੁਦਾ ਸੰਭਾਲਣ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਸੁਣਿਆ ਅਤੇ ਹੱਲ ਕੀਤਾ ਜਾਵੇਗਾ। ਉਨਾਂ ਕਿਹਾ ਕਿ ਜ਼ਿਲਾ ਵਾਸੀਆਂ ਨੂੰ ਬਿਹਤਰੀਨ ਸੇਵਾਵਾਂ ਪ੍ਰਦਾਨ ਕਰਨ ਅਤੇ ਜ਼ਿਲੇ ਦੇ ਸਰਵਪੱਖੀ ਵਿਕਾਸ ਵਿਚ ਉਹ ਕੋਈ ਕਸਰ ਬਾਕੀ ਨਹੀਂ ਛੱਡਣਗੇ ਅਤੇ ਜ਼ਿਲੇ ’ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨਾ ਯਕੀਨੀ ਜਾਵੇਗਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਰਿੰਦਰ ਪਾਲ ਆਂਗਰਾ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਡਾ. ਸ਼ਿਖਾ ਭਗਤ, ਐਸ. ਡੀ. ਐਮ ਕਪੂਰਥਲਾ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ, ਐਸ.ਡੀ. ਐਮ ਫਗਵਾੜਾ ਗੁਰਵਿੰਦਰ ਸਿੰਘ ਜੌਹਲ, ਡੀ. ਡੀ. ਪੀ. ਓ  ਹਰਜਿੰਦਰ ਸਿੰਘ ਸੰਧੂ, ਸਕੱਤਰ ਜ਼ਿਲਾ ਪ੍ਰੀਸ਼ਦ  ਗੁਰਦਰਸ਼ਨ ਕੁੰਡਲ, ਤਹਿਸੀਲਦਾਰ ਮਨਵੀਰ ਸਿੰਘ ਢਿੱਲੋਂ ਤੇ ਸ੍ਰੀਮਤੀ ਮਨਜੀਤ ਕੌਰ, ਜ਼ਿਲਾ ਇਨਫਾਰਮੈਟਿਕ ਅਫ਼ਸਰ ਸ੍ਰੀ ਸੰਜੀਵ ਗਾਬਾ, ਏ.ਪੀ. ਆਰ. ਓ ਹਰਦੇਵ ਸਿੰਘ ਆਸੀ, ਭੂਮੀ ਸੁਰੱਖਿਆ ਅਫ਼ਸਰ ਮਨਪ੍ਰੀਤ ਸਿੰਘ, ਬੀ ਡੀ ਪੀ ਓ   ਗੁਰਪ੍ਰਤਾਪ ਸਿੰਘ ਗਿੱਲ ਤੇ ਸਮਸ਼ੇਰ ਸਿੰਘ ਬੱਲ, ਡੀ ਐਫ ਐਸ ਓ ਸੁਪਰਡੈਂਟ ਬਿੰਦਰ ਪਾਲ ਡਾਵਰ,  ਨਰਿੰਦਰ ਸਿੰਘ ਚੀਮਾ,   ਸਤਬੀਰ ਸਿੰਘ ਚੰਦੀ, ਮੈਡਮ ਅੰਜੂ ਬਾਲਾ,  ਦਵਿੰਦਰ ਪਾਲ ਸਿੰਘ ਆਹੂਜਾ,  ਸਾਹਿਲ ਓਬਰਾਏ,  ਸਤਨਾਮ ਸਿੰਘ ਅਤੇ ਹੋਰ ਹਾਜ਼ਰ ਸਨ।

Real Estate