ਕੇਂਦਰੀ ਸਕੱਤਰ ਵੱਲੋਂ ਸਮਾਰਟ ਸਿਟੀ ਪ੍ਰਾਜੈਕਟ ਸਬੰਧੀ ਸੁਲਤਾਨਪੁਰ ਲੋਧੀ ਦਾ ਦੌਰਾ

753

ਦੋ ਮਹੀਨਿਆਂ ਅੰਦਰ ਪ੍ਰਪੋਜ਼ਲ ਬਣਾ ਕੇ ਭੇਜਣ ਲਈ ਕਿਹਾ
ਸੁਲਤਾਨਪੁਰ ਲੋਧੀ (ਕਪੂਰਥਲਾ), 28 ਦਸੰਬਰ :(ਕੌੜਾ)- ਆਵਾਸ ਤੇ ਸ਼ਹਿਰੀ ਮਾਮਲਿਆਂ ਬਾਰੇ ਕੇਂਦਰੀ ਸਕੱਤਰ ਸ੍ਰੀ ਦੁਰਗਾ ਸ਼ੰਕਰ ਮਿਸ਼ਰਾ ਵੱਲੋਂ ਅੱਜ ‘ਸੁਲਤਾਨਪੁਰ ਲੋਧੀ ਸਮਾਰਟ ਸਿਟੀ’ ਪ੍ਰਾਜੈਕਟ ਸਬੰਧੀ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨਾਂ ਪੀ। ਐਮ। ਆਈ। ਡੀ। ਸੀ ਦੇ ਮੁੱਖ ਕਾਰਜਕਾਰੀ ਅਫ਼ਸਰ ਸ੍ਰੀ ਅਜੋਏ ਸ਼ਰਮਾ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਦੀ ਮੌਜੂਦਗੀ ਵਿਚ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨਾਂ ਕਿਹਾ ਕਿ ਇਸ ਪ੍ਰਾਜੈਕਟ ਸਬੰਧੀ ਪੂਰੀ ਪਲਾਨਿੰਗ ਬਣਾ ਕੇ ਦੋ ਮਹੀਨਿਆਂ ਵਿਚ ਪ੍ਰਪੋਜ਼ਲ ਬਣਾ ਕੇ ਭੇਜੀ ਜਾਵੇ, ਤਾਂ ਜੋ ਤੇਜ਼ੀ ਨਾਲ ਕੰਮ ਸ਼ੁਰੂ ਕੀਤਾ ਜਾ ਸਕੇ। ਉਨਾਂ ਕਿਹਾ ਕਿ ਸੁਲਤਾਨਪੁਰ ਲੋਧੀ ਨੂੰ ਭਵਿੱਖ ਦਾ ਸ਼ਹਿਰ ਬਣਾਇਆ ਜਾਵੇਗਾ। ਉਨਾਂ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ 271।11 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ, ਜਿਸ ਵਿਚੋਂ 27।11 ਕਰੋੜ ਰੁਪਏ ਦੀ ਰਾਸ਼ੀ ਕੇਂਦਰ ਸਰਕਾਰ ਵੱਲੋਂ ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ ਹੈ। ਉਨਾਂ ਕਿਹਾ ਕਿ ਇਹ ਰਾਸ਼ੀ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ 50-50 ਦੇ ਅਨੁਪਾਤ ਨਾਲ ਖ਼ਰਚੀ ਜਾਵੇਗੀ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਸ ਪ੍ਰਾਜੈਕਟ ਨੂੰ ਇਕ ਆਮ ਪ੍ਰਾਜੈਕਟ ਦੀ ਤਰਾਂ ਨਾਲ ਨਾ ਲੈਣ, ਬਲਕਿ ਇਸ ਕੰਮ ਨੂੰ ਸੇਵਾ ਸਮਝ ਕੇ ਅੰਜਾਮ ਦੇਣ, ਤਾਂ ਜੋ ਪਵਿੱਤਰ ਨਗਰੀ ਨੂੰ ਵਿਸ਼ਵ ਪੱਧਰੀ ਸ਼ਹਿਰ ਵਜੋਂ ਵਿਕਸਤ ਕੀਤਾ ਜਾ ਸਕੇ।
ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਮਨਾਏ ਗਏ ਸ਼ਤਾਬਦੀ ਸਮਾਗਮਾਂ ਅਤੇ ਕੀਤੇ ਗਏ ਵਿਕਾਸ ਕਾਰਜਾਂ ਸਬੰਧੀ ਉਨਾਂ ਨੂੰ ਵਿਸਥਾਰ ਨਾਲ ਪੇਸ਼ਕਾਰੀ ਦਿੱਤੀ ਗਈ। ਇਸ ਤੋਂ ਬਾਅਦ ਉਹ ਗੁਰਦੁਆਰਾ ਸ੍ਰੀ ਬੇਰ ਸਾਹਿਬ ਅਤੇ ਸੰਤ ਘਾਟ ਵਿਖੇ ਨਤਮਸਤਕ ਹੋਏ ਅਤੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਉਪਰੰਤ ਉਨਾਂ ਹਲਕਾ ਵਿਧਾਇਕ ਸ। ਨਵਤੇਜ ਸਿੰਘ ਚੀਮਾ ਨਾਲ ਵੀ ਮੁਲਾਕਾਤ ਕੀਤੀ ਅਤੇ ਸ਼ਹਿਰ ਦੇ ਵਿਕਾਸ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਸਥਾਨਕ ਸਰਕਾਰਾਂ ਵਿਭਾਗ ਦੇ ਮੁੱਖ ਇੰਜੀਨੀਅਰ ਸ੍ਰੀ ਮੁਕੁਲ ਸੋਨੀ, ਵਧੀਕ ਡਾਇਰੈਕਟਰ ਟੂਰਿਜ਼ਮ ਸ। ਲਖਮੀਰ ਸਿੰਘ, ਡੀ। ਐਸ। ਪੀ ਸ। ਸਰਵਨ ਸਿੰਘ ਬੱਲ, ਤਹਿਸੀਹਲਦਾਰ ਸ੍ਰੀਮਤੀ ਸੀਮਾ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਜ਼ਿਲਾ ਅਧਿਕਾਰੀ, ਐਸ। ਈ, ਐਕਸੀਅਨ, ਐਸ। ਡੀ। ਓ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Real Estate