ਪੁਲਿਸ ਵੱਲੋਂ ਪ੍ਰਿਅੰਕਾ ਗਾਂਧੀ ਨਾਲ ਧੱਕਾਮੁੱਕੀ , ਗਲਾ ਦਬਾ ਕੇ ਡੇਗਿਆ !

1032

ਕਾਂਗਰਸ ਦੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਲਖਨਊ ਪੁਲਿਸ ਉੱਤੇ ਗੰਭੀਰ ਦੋਸ਼ ਲਗਾਉਦਿਆਂ ਕਿਹਾ ਹੈ ਕਿ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਹਿੰਸਾ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਆਈਪੀਐੱਸ ਅਧਿਕਾਰੀ ਦੇ ਘਰ ਜਾਂਦੇ ਸਮੇਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਪੁਲਿਸ ਨੇ ਉਨ੍ਹਾਂ ਦਾ ਗਲ਼ਾ ਦਬਾ ਕੇ ਉਨ੍ਹਾਂ ਨੂੰ ਡੇਗਿਆ।ਪ੍ਰਿਅੰਕਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਉਹ ਪ੍ਰਦਰਸ਼ਨਾਂ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਗਏ ਸੇਵਾ–ਮੁਕਤ ਆਈਪੀਐੱਸ ਅਧਿਕਾਰੀ ਐੱਸ।ਆਰ। ਦਾਰਾਪੁਰੀ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਨ ਲਈ ਪਾਰਟੀ ਦੇ ਸੂਬਾ ਹੈੱਡਕੁਆਰਟਰਜ਼ ਲਈ ਨਿੱਕਲੇ ਸਨ। ਰਾਹ ਵਿੱਚ ਲੋਹੀਆ ਚੌਰਾਹੇ ’ਤੇ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ। ਉਨ੍ਹਾਂ ਦੋਸ਼ ਲਾਇਆ – ‘ਮੈਂ ਗੱਡੀ ਤੋਂ ਉੱਤਰ ਕੇ ਪੈਦਲ ਚੱਲਣ ਲੱਗੀ। ਮੈਨੂੰ ਘੇਰ ਲਿਆ ਗਿਆ ਤੇ ਇੱਕ ਮਹਿਲਾ ਪੁਲਿਸ ਮੁਲਾਜ਼ਮ ਨੇ ਮੇਰਾ ਗਲ਼ਾ ਦਬਾਇਆ। ਮੈਨੂੰ ਧੱਕਾ ਦਿੱਤਾ ਗਿਆ ਤੇ ਮੈਂ ਡਿੱਗ ਪਈ। ਅੱਗੇ ਚੱਲ ਕੇ ਮੈਨੂੰ ਫਿਰ ਫੜਿਆ ਪਰ ਮੈਂ ਇੱਕ ਕਾਰਕੁੰਨ ਨਾਲ ਦੋ–ਪਹੀਆ ਵਾਹਨ ਨਾਲ ਅੱਗੇ ਵਧ ਗਈ। ਉਸ ਨੂੰ ਵੀ ਡੇਗ ਦਿੱਤਾ ਗਿਆ।’ ਦੂਜੇ ਪਾਸੇ ਪੁਲਿਸ ਨੇ ਪ੍ਰਿਅੰਕਾ ਗਾਂਧੀ ਦੇ ਅਜਿਹੇ ਦੋਸ਼ਾਂ ਨੂੰ ਬਿਲਕੁਲ ਗ਼ਲਤ ਕਰਾਰ ਦਿੱਤਾ ਹੈ।

Real Estate