ਕੈਪਟਨ ਤੇ ਜਾਖੜ ਦੀ ਅਗਵਾਈ ਹੇਠ ਕਾਂਗਰਸੀਆਂ ਦਾ CAA ਵਿਰੁੱਧ ਮੁਜ਼ਾਹਰਾ

907

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਅੱਜ ਲੁਧਿਆਣਾ ’ਚ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਮੁਜ਼ਾਹਰਾ ਕੀਤਾ ਗਿਆ। ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਉਹ ਪੰਜਾਬ ਵਿੱਚ ਨਾਗਰਿਕਤਾ ਸੋਧ ਕਾਨੂੰਨ ਕਿਸੇ ਵੀ ਹਾਲਤ ’ਚ ਲਾਗੂ ਨਹੀਂ ਹੋਣ ਦੇਣਗੇ। ਜਾਖੜ ਤੇ ਕੈਪਟਨ ਦੋਵਾਂ ਨੇ ਹੀ ਆਮ ਜਨਤਾ ਨੂੰ ਇਸ ਸਖ਼ਤ ਕਾਨੂੰਨ ਦਾ ਜ਼ੋਰਦਾਰ ਵਿਰੋਧ ਕਰਨ ਦਾ ਸੱਦ ਦਿੱਤਾ ਤੇ ਇਸ ਕਾਨੂੰਨ ਵਿਰੁੱਧ ਸਮੂਹ ਭਾਰਤੀਆਂ ਨੂੰ ਪੂਰੀ ਤਰ੍ਹਾਂ ਇੱਕਜੁਟ ਹੋਣ ਲਈ ਵੀ ਕਿਹਾ। ਪੰਜਾਬ ਕਾਂਗਰਸ ਵੱਲੋਂ ਨਾਗਰਿਕਤਾ ਸੋਧ ਕਾਨੂੰਨ ਅਤੇ ਰਾਸ਼ਟਰੀ ਨਾਗਰਿਕ ਰਜਿਸਟਰ ਵਿਰੁੱਧ ਇੱਕ ਵੱਡਾ ਰੋਸ ਮੁਜ਼ਾਹਰਾ ਕਰਨ ਦਾ ਐਲਾਨ ਪਹਿਲਾਂ ਹੀ ਕਰ ਦਿੱਤਾ ਗਿਆ ਸੀ। ਮੁੱਖ ਮੰਤਰੀ ਪਹਿਲੇ ਹੀ ਦਿਨ ਤੋਂ ਇਸ ਦਾ ਜ਼ੋਰਦਾਰ ਵਿਰੋਧ ਕਰ ਰਹੇ ਹਨ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੇ ਪਾਰਟੀ ਦੇ ਕੇਂਦਰੀ ਇੰਚਾਰਜ ਆਸ਼ਾ ਕੁਮਾਰੀ ਅਤੇ ਸੂਬੇ ਦੇ ਮੰਤਰੀ ਤੇ ਵਿਧਾਇਕ ਮੌਜੂਦ ਰਹੇ।

Real Estate