ਅਕਾਲੀ ਸਰਪੰਚ ਦਾ ਗੋਲ਼ੀਆਂ ਮਾਰ ਕੇ ਕਤਲ

904

ਮਜੀਠਾ ਲਾਗਲੇ ਪਿੰਡ ਉਮਰਪੁਰਾ ਦੇ ਅਕਾਲੀ ਸਰਪੰਚ ਗੁਰਦੀਪ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਹਲਕੇ ਵਿੱਚ ਬਾਬਾ ਗੁਰਦੀਪ ਸਿੰਘ ਦੇ ਨਾਂਅ ਨਾਲ ਪ੍ਰਸਿੱਧ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਕਾਫ਼ੀ ਨੇੜਲਿਆਂ ‘ਚੌਂ ਸੀ। ਹਾਦਸਾ ਵਾਪਰਨ ਵੇਲੇ ਗੁਰਦੀਪ ਸਿੰਘ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਪਰਤ ਰਹੇ ਸਨ। ਚਸ਼ਮਦੀਦ ਗਵਾਹਾਂ ਮੁਤਾਬਕ ਹਮਲਾਵਰਾਂ ਨੇ ਉਨ੍ਹਾਂ ਦੇ ਪੰਜ ਗੋਲ਼ੀਆਂ ਮਾਰੀਆਂ। ਅੰਮ੍ਰਿਤਸਰ ਜ਼ਿਲ੍ਹੇ ’ਚ ਸਾਲ 2020 ਦੀ ਇਹ ਪਹਿਲੀ ਵੱਡੀ ਹਿੰਸਕ ਵਾਰਦਾਤ ਹੈ। ਇਸ ਕਤਲ ਤੋਂ ਬਾਅਦ ਪੁਲਿਸ ਨੇ ਸਮੁੱਚੇ ਇਲਾਕੇ ’ਚ ਸੁਰੱਖਿਆ ਚੌਕਸੀ ਬਹੁਤ ਵਧਾ ਦਿੱਤੀ ਗਈ ਹੈ। ਕਾਤਲਾਂ ਨੂੰ ਫੜਨ ਲਈ ਅੰਮ੍ਰਿਤਸਰ ਜ਼ਿਲ੍ਹਾ ਪੁਲਿਸ ਵੱਲੋਂ ਛਾਪੇਮਾਰੀਆਂ ਕਰ ਰਹੀ ਹੈ।

Real Estate