ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਗੈਰ ਸਿੱਖਾਂ ਨੂੰ ਜਾਣ ਦੀ ਆਗਿਆ ਨਹੀਂ

901

ਪਾਕਿਸਤਾਨ ਦੇ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਤਿੰਨ ਦਿਨ ਲਈ ਸਥਾਨਕ ਗੈਰ ਸਿੱਖ ਲੋਕਾਂ ਲਈ ਬੰਦ ਰੱਖਿਆ ਜਾਵੇਗਾ। ਗੁਰਦੁਆਰਾ ਪ੍ਰਬੰਧਨ ਨਾਲ ਜੁੜੇ ਟਰੱਸਟ ਦੇ ਬੁਲਾਰੇ ਆਮਿਰ ਹਾਸ਼ਮੀ ਨੇ ਦੱਸਿਆ ਕਿ ਪਾਕਿਸਤਾਨ ਸਰਕਾਰ ਨੇ ਤਿੰਨ ਜਨਵਰੀ ਤੋਂ ਪੰਜ ਜਨਵਰੀ ਤੱਕ ਦਰਬਾਰ ਸਾਹਿਬ ਗੁਰਦੁਆਰੇ ਵਿੱਚ ਗੈਰ ਸਿੱਖਾਂ ਦੇ ਜਾਣ ‘ਤੇ ਰੋਕ ਲਗਾ ਦਿੱਤੀ ਹੈ। ਇਸ ਦੌਰਾਨ ਸਿੱਖਾਂ ਦੇ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸਮਾਗਮ ਮਨਾਇਆ ਜਾਵੇਗਾ ਅਤੇ ਵੱਡੀ ਗਿਣਤੀ ਵਿੱਚ ਪਾਕਿਸਤਾਨ ਤੇ ਭਾਰਤ ਦੇ ਸਿੱਖ ਇਕੱਠੇ ਹੋਣਗੇ। ਹਾਸ਼ਮੀ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਦਾ ਮੁੱਖ ਸਮਾਗਮ ਪੰਜ ਜਨਵਰੀ ਨੂੰ ਹੋਵੇਗਾ।

Real Estate