ਸੰਵਿਧਾਨ ਦੇ ਨਿਰਮਾਤਾ ਡਾ. ਅੰਬੇਡਕਰ ਦੀ ਦੇਣ ਨੂੰ ਕਦੇ ਨਹੀਂ ਭੁਲਾਇਆ ਜਾ ਸਕਦਾ – ਵਧੀਕ ਡਿਪਟੀ ਕਮਿਸ਼ਨਰ

710

ਬਠਿੰਡਾ/ 3 ਜਨਵਰੀ/ ਬਲਵਿੰਦਰ ਸਿੰਘ ਭੁੱਲਰ

ਸੂਬਾ ਸਰਕਾਰ ਵੱਲੋਂ ਦੇਸ਼ ਦੇ 70ਵੇਂ ਸੰਵਿਧਾਨਕ ਦਿਵਸ ਦੇ ਸਬੰਧ ਵਿਚ 14 ਅਪ੍ਰੈਲ 2020 ਤੱਕ ਡਾ। ਭੀਮ ਰਾਓ ਅੰਬੇਡਕਰ ਜੀ ਦੀ ਜੈਯੰਤੀ ਵੱਡੇ ਪੱਧਰ ’ਤੇ ਮਨਾਈ ਜਾ ਰਹੀ ਹੈ। ਇਸ ਦੇ ਸਬੰਧ ਵਿਚ ਜ਼ਿਲ੍ਹੇ ਅੰਦਰ ਵੱਖ-ਵੱਖ ਸਮਾਗਮ ਕਰਵਾਏ ਜਾਣਗੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ’ਚ ਕਰਵਾਏ ਜਾਣ ਵਾਲੇ ਸਮਾਗਮਾਂ ਦੀ ਤਿਆਰੀਆਂ ਦੇ ਅਗਾਊਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਹਿੱਤ ਕਰਵਾਈ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਵਲੋਂ ਦੇਸ਼ ਦੇ ਸੰਵਿਧਾਨ ਅਤੇ ਕੌਮ ਲਈ ਪਾਏ ਗਏ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਸ ਦੌਰਾਨ ਉਨ੍ਹਾਂ ਡਾ. ਭੀਮ ਰਾਓ ਜੀ ਦੀ ਮਨਾਈ ਜਾ ਰਹੀ ਜੈਯੰਤੀ ਦੇ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਂੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਜੈਯੰਤੀ ਦੇ ਸਬੰਧ ਵਿਚ ਸਕੂਲਾਂ, ਕਾਲਜਾਂ ਤੇ ਹੋਰ ਉੱਚ ਵਿਦਿਅਕ ਅਦਾਰਿਆਂ ਵਿਚ ਡਾ. ਅੰਬੇਡਕਰ ਜੀ ਦੇ ਜੀਵਨ, ਸਿੱਖਿਆਵਾਂ ਤੇ ਭਾਰਤੀ ਸੰਵਿਧਾਨ ’ਚ ਪਾਏ ਗਏ ਵਡਮੁੱਲੇ ਯੋਗਦਾਨ ਸਬੰਧੀ ਜ਼ਿਲ੍ਹੇ ਅੰਦਰ ਵਿਦਿਆਰਥੀਆਂ ਦੇ ਕੁਇਜ਼, ਭਾਸ਼ਣ ਤੇ ਗੀਤ ਮੁਕਾਬਲੇ ਕਰਵਾਏ ਜਾਣ।
ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਭਾਰਤੀ ਸੰਵਿਧਾਨ ਬਾਰੇ ਜਾਣੂ ਕਰਵਾਉਣ ਹਿੱਤ ਯੂਥ ਸਰਵਿਸ ਸੇਵਾਵਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਮਨਾਈ ਜਾ ਰਹੀ ਇਸ ਜੈਯੰਤੀ ਦੇ ਸਬੰਧ ਵਿਚ ਵੱਧ ਤੋਂ ਵੱਧ ਜਾਗਰੂਕਤਾ ਰੈਲੀਆਂ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਮਨਾਈ ਜਾ ਰਹੀ ਜੈਯੰਤੀ ਦੇ ਸਬੰਧ ’ਚ ਪਿੰਡਾਂ ਵਿਚ ਵੱਧ ਤੋਂ ਵੱਧ ਜਾਗਰੂਕਤਾ ਇਜ਼ਲਾਸ ਕਰਵਾਏ ਜਾਣ। ਇਨ੍ਹਾਂ ਇਜ਼ਲਾਸਾਂ ਵਿਚ ਵੱਡੇ ਪੱਧਰ ’ਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਨਾਲ-ਨਾਲ ਆਮ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਕਰਨੀ ਯਕੀਨੀ ਬਣਾਈ ਜਾਵੇ।ਇਸ ਮੌਕੇ ਡੀ.ਡੀ.ਪੀ.ਓ. ਹਰਜਿੰਦਰ ਸਿੰਘ ਜੱਸਲ, ਸਿੱਖਿਆ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਹਾਜ਼ਰ ਸਨ।

Real Estate