ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਹੋਈ ਭੰਨਤੋੜ ਦੀ ਹਰ ਕੋਈ ਕਰ ਰਿਹਾ ਸਖ਼ਤ ਨਿੰਦਾ

1545

ਪਾਕਿਸਤਾਨ ਵਿੱਚ ਸਥਿਤ ਸ਼੍ਰੀ ਨਨਕਾਣਾ ਸਾਹਿਬ ਦੇ ਗੁਰਦੁਆਰੇ ਵਿਖੇ ਹੋਈ ਭੰਨਤੋੜ ਦੀ ਹਰ ਪਾਸੇ ਤੋਂ ਨਿੰਦਾ ਕੀਤੀ ਜਾ ਰਹੀ ਹੈ । ਭਾਰਤ ਨੇ ਗੁਆਂਢੀ ਦੇਸ਼ ਨੂੰ ਉਥੋਂ ਦੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਪਾਕਿਸਤਾਨ ਚ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਜਨਮ ਅਸਥਾਨ, ਪਵਿੱਤਰ ਨਨਕਾਣਾ ਸਾਹਿਬ ਵਿਚ ਸਿੱਖਾਂ ਵਿਰੁੱਧ ਹਿੰਸਾ ਹੋਈ ਹੈ। ਵਿਦੇਸ਼ ਮੰਤਰਾਲੇ ਨੇ ਇਕ ਬਿਆਨ ਚ ਕਿਹਾ, “ਭਾਰਤ ਇਸ ਪਵਿੱਤਰ ਅਸਥਾਨ ’ਤੇ ਤੋੜਤੋੜ ਅਤੇ ਬੇਅਦਬੀ ਦੀਆਂ ਹਰਕਤਾਂ ਦੀ ਸਖਤ ਨਿੰਦਾ ਕਰਦਾ ਹੈ। ਅਸੀਂ ਪਾਕਿਸਤਾਨ ਸਰਕਾਰ ਨੂੰ ਸਿੱਖਾਂ ਦੀ ਸੁਰੱਖਿਆ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕਰਦੇ ਹਾਂ।” ਮੰਤਰਾਲੇ ਨੇ ਕਿਹਾ, ” ਇਸ ਪਵਿੱਤਰ ਗੁਰਦੁਆਰੇ ਚ ਬੇਅਦਬੀ ਕਰਨ ਵਾਲੇ ਅਤੇ ਘੱਟਗਿਣਤੀ ਸਿੱਖਾਂ ‘ਤੇ ਹਮਲਾ ਕਰਨ ਵਾਲੇ ਬਦਮਾਸ਼ਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਗੁਰਦੁਆਰਾ ਨਨਕਾਣਾ ਸਾਹਿਬ ‘ਤੇ ਇਕ ਭੀੜ ਨੇ ਹਮਲਾ ਕੀਤਾ। ਰਿਪੋਰਟਾਂ ਅਨੁਸਾਰ ਨਨਕਾਣਾ ਸਾਹਿਬ ਦੇ ਸਥਾਨਕ ਲੋਕਾਂ ਨੇ ਸ਼ੁੱਕਰਵਾਰ ਨੂੰ ਸਿੱਖ ਸੰਗਤਾਂ ‘ਤੇ ਪੱਥਰ ਸੁੱਟੇ। ਮੁਜ਼ਾਹਰਿਆਂ ਦੀ ਅਗਵਾਈ ਮੁਹੰਮਦ ਹਸਨ ਦੇ ਪਰਿਵਾਰ ਵਾਲਿਆਂ ਨੇ ਕੀਤੀ, ਜਿਸ ਨੇ ਕਥਿਤ ਤੌਰ ‘ਤੇ ਨਨਕਾਣਾ ਕਸਬੇ ਤੋਂ ਇੱਕ ਸਿੱਖ ਲੜਕੀ ਨੂੰ ਅਗਵਾ ਕਰਨ ਤੇ ਉਸ ਦਾ ਧਰਮ ਬਦਲਵਾ ਕੇ ਉਸ ਨਾਲ ਨਿਕਾਹ ਕਰਨ ਦੇ ਦੋਸ਼ ਲੱਗੇ ਹਨ। ਨਨਕਾਣਾ ਸਾਹਿਬ ਗੁਰਦੁਆਰਾ ਦੇ ਗ੍ਰੰਥੀ ਨੇ ਦੋਸ਼ ਲਾਇਆ ਕਿ ਉਸ ਦੀ ਲੜਕੀ ਨੂੰ ਕੁਝ ਵਿਅਕਤੀਆਂ ਨੇ ਪਹਿਲਾਂ ਬੰਦੂਕ ਦੀ ਨੋਕ ‘ਤੇ ਅਗਵਾ ਕਰ ਲਿਆ ਤੇ ਫਿਰ ਜ਼ਬਰਦਸਤੀ ਨਿਕਾਹ ਕਰਵਾਇਆ ਗਿਆ।

Real Estate