ਪਾਕਿਸਤਾਨ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ, ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ‘ਤੇ ਹੋਏ ਹਮਲੇ ਦੀ ਰਾਜਨੀਤਿਕ ਪਾਰਟੀਆਂ ਅਤੇ ਸਿੱਖ ਸੰਗਠਨਾਂ, ਉੱਘੀਆਂ ਸ਼ਖ਼ਸੀਅਤਾਂ ਸਣੇ ਚੁਫੇਰਿਓਂ ਨਿੰਦਾ ਕੀਤੀ ਜਾ ਰਿਹਾ ਹੈ।
ਚੜ੍ਹਦੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਸਿੱਖਾਂ ਦੀ ਰੱਖਿਆ ਕਰਨ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦਿੱਲੀ ਵਿੱਚ ਪਾਕਿਸਤਾਨੀ ਦੂਤਾਵਾਸ ਨੂੰ ਘੇਰਨ ਦੀ ਤਿਆਰੀ ਕਰ ਰਿਹਾ ਹੈ। ਦੂਜੇ ਪਾਸੇ ਸ਼ਨਿੱਚਰਵਾਰ 4 ਜਨਵਰੀ ਨੂੰ ਆਈਆ ਖ਼ਬਰਾਂ ਅਨੁਸਾਰ ਪਾਕਿਸਤਾਨ ਸਰਕਾਰ ਨੇ ਆਪਣਾ ਪੱਖ ਰੱਖਦਿਆਂ ਕਿਹਾ ਹੈ ਕਿ ਗੁਰਦੁਆਰਾ ਸਾਹਿਬ ਨੂੰ ਕੋਈ ਨੁਕਸਾਨ ਨਹੀਂ ਪੁੱਜਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਤੁਰੰਤ ਕਾਰਵਾਈ ਕਰਦਿਆਂ ਮਾਮਲੇ ਵਿੱਚ ਦੋਸ਼ੀ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਸਥਾਨਕ ਚਾਹ ਦੀ ਦੁਕਾਨ ਉੱਤੇ ਦੋ ਵੱਖ-ਵੱਖ ਮੁਸਲਮਾਨ ਭਾਈਚਾਰਿਆਂ ਵਿੱਚ ਕਿਸੇ ਗੱਲ ਨੂੰ ਲੈ ਕੇ ਤੂੰ- ਤੂੰ ਮੈਂ-ਮੈਂ ਕਰਦਿਆਂ ਗੱਲ ਇੰਨੀ ਵੱਧ ਗਈ ਕਿ ਲੋਕ ਆਪਸ ਵਿੱਚ ਭਿੜ ਗਏ।
ਨਨਕਾਣਾ ਸਹਿਬ ਹਮਲੇ ‘ਚ ਪਾਕਿ ਵੱਲੋਂ 2 ਮੁਲਜ਼ਮਾਂ ਨੂੰ ਫੜਨ ਦਾਅਵਾ
Real Estate