1947 ਦੀ ਭਾਰਤ-ਪਾਕਿ ਵੰਡ ਤੋਂ 72 ਵਰ੍ਹਿਆਂ ਬਾਅਦ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਹਿਲੀ ਵਾਰ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 353ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਅਲੌਕਿਕ ਨਗਰ ਕੀਰਤਨ ਗੁਰਦੁਆਰਾ ਸਾਹਿਬ ਦੇ ਗਲਿਆਰੇ ‘ਚ ਸਜਾਇਆ ਗਿਆ। ਨਗਰ ਕੀਰਤਨ ਭਾਰਤ-ਪਾਕਿ ਵੰਡ ਤੋਂ ਬਾਅਦ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪਹਿਲੀ ਵਾਰ ਸਜਾਇਆ ਗਿਆ। ਜੈਕਾਰਿਆਂ ਦੀ ਗੂੰਜ, ਫੁੱਲਾਂ ਦੀ ਵਰਖਾ ਤੇ ਸੁਨਹਿਰੀ ਰੰਗ ਅਤੇ ਖੂਬਸੂਰਤ ਫੁੱਲਾਂ ਨਾਲ ਸ਼ਿੰਗਾਰੀ ਪਾਲਕੀ ਸਾਹਿਬ ‘ਚ ਆਰੰਭ ਹੋਇਆ, ਇਹ ਨਗਰ ਕੀਰਤਨ ਦੀਵਾਨ ਹਾਲ ਤੋਂ ਸ਼ੁਰੂ ਹੋ ਕੇ ਦਰਸ਼ਨੀ ਡਿਓਢੀ, ਲੰਗਰ ਹਾਲ ਤੋਂ ਫਿਰ ਦੀਵਾਨ ਹਾਲ ਜਾ ਕੇ ਸਮਾਪਤ ਹੋਇਆ। ਜ਼ਿਕਰਯੋਗ ਹੈ ਕਿ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 3, 4 ਅਤੇ 5 ਜਨਵਰੀ ਨੂੰ ਸਮਾਗਮ ਰੱਖੇ ਗਏ ਸਨ।
ਸ੍ਰੀ ਕਰਤਾਰਪੁਰ ਸਾਹਿਬ ‘ਚ ਪਹਿਲੀ ਵਾਰ ਨਗਰ ਕੀਰਤਨ
Real Estate