ਅਮਰੀਕਾ ਈਰਾਨ ਵਿਚਕਾਰ ਤਨਾਅ ਦੇ ਦੌਰਾਨ ਮੋਦੀ ਨੇ ਟਰੰਪ ਨੂੰ ਕੀਤਾ ਫੋਨ , ਕਿਹਾ “ਮਿਲ ਕੇ ਕਰਾਂਗੇ ਕੰਮ ” !

1187

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਗੱਲਬਾਤ ਕੀਤੀ ਅਤੇ ਆਪਸੀ ਹਿੱਤ ਦੇ ਸਾਰੇ ਖੇਤਰਾਂ ਵਿਚ ਸਹਿਯੋਗ ਵਧਾਉਣ ਲਈ ਉਨ੍ਹਾਂ ਨਾਲ ਕੰਮ ਕਰਨ ਦੀ ਇੱਛਾ ਜ਼ਾਹਰ ਕੀਤੀ।ਇਹ ਬਿਆਨ ਪ੍ਰਧਾਨ ਮੰਤਰੀ ਦਫਤਰ (ਪੀਐਮਓ) ਨੇ ਮੰਗਲਵਾਰ ਨੂੰ ਜਾਰੀ ਕੀਤਾ। ਦੱਸਿਆ ਗਿਆ ਕਿ ਪ੍ਰਧਾਨ ਮੰਤਰੀ ਮੋਦੀ ਨੇ ਵੀ ਅਮਰੀਕੀ ਰਾਸ਼ਟਰਪਤੀ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਹੈ। ਪੀਐਮਓ ਦੁਆਰਾ ਦਿੱਤੀ ਜਾਣਕਾਰੀ ਅਨੁਸਾਰ, ‘ਪ੍ਰਧਾਨ ਮੰਤਰੀ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਟਰੰਪ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ। ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਟਰੰਪ, ਉਨ੍ਹਾਂ ਦੇ ਪਰਿਵਾਰ ਅਤੇ ਅਮਰੀਕੀ ਲੋਕਾਂ ਦੀ ਸਿਹਤ, ਖੁਸ਼ਹਾਲੀ ਅਤੇ ਨਵੇਂ ਸਾਲ ਵਿਚ ਸਫਲਤਾ ਦੀ ਕਾਮਨਾ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ ਦਿਨੀਂ ਭਾਰਤ ਅਤੇ ਅਮਰੀਕਾ ਦਰਮਿਆਨ ਸਬੰਧ ਮਜ਼ਬੂਤ ​​ਹੋਏ ਹਨ।
ਇਹ ਗੱਲਬਾਤ ਉਸ ਸਮੇ ਹੋਏ ਹੈ ਜਦੋਂ ਅਮਰੀਕਾ ਤੇ ਈਰਾਨ ਵਿਚਕਾਰ ਵੱਡੇ ਯੁੱਧ ਦੇ ਆਸਾਰ ਬਣ ਰਹੇ ਹਨ ਕਿਉਂ ਕਿ 3 ਜਨਵਰੀ ਨੂੰ ਟਰੰਪ ਵੱਲੋਂ ਈਰਾਨ ਦੇ ਕਮਾਂਡਰ ਸੁਲੇਮਾਨੀ ‘ਤੇ ਇੱਕ ਡਰੋਨ ਹਮਲੇ ਦਾ ਆਦੇਸ਼ ਦਿੱਤਾ ਗਿਆ ਸੀ। ਹਮਲਾ ਬਗ਼ਦਾਦ ਇੰਟਰਨੈਸ਼ਨਲ ਏਅਰਪੋਰਟ ਰੋਡ ‘ਤੇ ਕੀਤਾ ਗਿਆ ਸੀ । ਈਰਾਨ ਦੇ ਸਰਵਉੱਚ ਧਾਰਮਿਕ ਨੇਤਾ ਆਯਤੁੱਲਾ ਅਲੀ ਖਾਮੇਨੀ ਅਤੇ ਰਾਸ਼ਟਰਪਤੀ ਹਸਨ ਰੂਹਾਨੀ ਨੇ ਅਮਰੀਕਾ ਤੋਂ ਬਦਲਾ ਲੈਣ ਦੀ ਸਹੁੰ ਖਾਧੀ ਹੈ।

Real Estate