ਪਟਿਆਲਾ ਜੇਲ੍ਹ ’ਚ ਰਾਜੋਆਣਾ ਨਾਲ ਹੋਈ ਮੁਲਾਕਾਤ ਤੇ ਤਸਵੀਰਾਂ ਖਿੱਚਣ ਦੀ ਜਾਂਚ ਦੇ ਹੁਕਮ

672

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਵੱਲੋਂ ਪਟਿਆਲਾ ਦੀ ਕੇਂਦਰੀ ਜੇਲ੍ਹ ’ਚ ਜੇਲ੍ਹ ਸੁਪਰਇੰਟੈਂਡੈਂਟ ਦੇ ਦਫ਼ਤਰ ’ਚ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨ ਤੇ ਉੱਥੇ ਤਸਵੀਰਾਂ ਖਿੱਚਣ ਦੇ ਮਾਮਲੇ ਦੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ। ਉਸ ਮੁਲਾਕਾਤ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਸ਼੍ਰੋਮਣੀ ਕਮੇਟੀ ਦੇ ਹੋਰ ਅਹੁਦੇਦਾਰ ਵੀ ਮੌਜੂਦ ਸਨ। ਰਾਜੋਆਣਾ ਨੂੰ ਅਦਾਲਤ ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਹੈ ਤੇਬੇਅੰਤ ਸਿੰਘ ਦੇ ਪੋਤਰੇ ਤੇ ਲੁਧਿਆਣਾ ਹਲਕੇ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਇਸ ਮਾਮਲੇ ਦੀ ਜਾਂਚ ਲਈ ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਚਿੱਠੀ ਲਿਖੀ ਸੀ।ਰੰਧਾਵਾ ਨੂੰ ਲਿਖੀ ਚਿੱਠੀ ਵਿੱਚ ਬਿੱਟੂ ਨੇ ਦੋਸ਼ ਲਾਇਆ ਹੈ ਕਿ ਕੇਂਦਰੀ ਜੇਲ੍ਹ ਪਟਿਆਲਾ ਦੇ ਸੁਪਰਇੰਟੈਂਡੈਂਟ ਨੇ ਆਪਣੇ ਦਫ਼ਤਰ ਵਿੱਚ SGPC ਵਫ਼ਦ ਦੀ ਮੁਲਾਕਾਤ ਬਲਵੰਤ ਸਿੰਘ ਰਾਜੋਆਣਾ ਨਾਲ ਕਰਨ ਦੀ ਇਜਾਜ਼ਤ ਦਿੱਤੀ ਜੋ ਜੇਲ੍ਹ ਨਿਯਮਾਂ ਦੀ ਉਲੰਘਣਾ ਹੈ।
ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਇਹ ਇੱਕ ਗੰਭੀਰ ਮਾਮਲਾ ਹੈ ਕਿਉਂਕਿ ਕਿਸੇ ਵੀ ਮੁਲਾਕਾਤੀ ਨੂੰ ਜੇਲ੍ਹ ਅੰਦਰ ਆਪਣੇ ਮੋਬਾਇਲ ਫ਼ੋਨ ਲਿਜਾਣ ਦੀ ਇਜਾਜ਼ਤ ਨਹੀਂ ਹੈ। ਪ੍ਰਿੰਸੀਪਲ ਸਕੱਤਰ (ਜੇਲ੍ਹਾਂ) ਨੂੰ ਜੇਲ੍ਹ ਮੇਨੂਅਲ ਦੀ ਪੂਰੀ ਪੁਣਛਾਣ ਕਰਨ ਦੀ ਹਦਾਇਤ ਦਿੱਤੀ ਗਈ ਹੈ ਤੇ ਦੋਸ਼ੀ ਅਧਿਕਾਰੀ ਵਿਰੁੱਧ ਇਸ ਮਾਮਲੇ ’ਚ ਕਾਰਵਾਈ ਹੋਣੀ ਚਾਹੀਦੀ ਹੈ।

Real Estate