ਬੇਅਦਬੀ ਮਾਮਲਿਆਂ ਸਬੰਧੀ CBI ਵੱਲੋਂ ਨਵੇਂ ਸਿਰਿਓਂ ਜਾਂਚ ਸ਼ੁਰੂ : ਰਿਪੋਰਟ ਪੇਸ਼

765

ਬੇਅਦਬੀ ਮਾਮਲਿਆਂ ਸਬੰਧੀ ਬੀਤੇ ਦਿਨੀਂ ਸੀਬੀਆਈ ਦੇ ਵਿਸ਼ੇਸ਼ ਜੱਜ ਜੀ ਐਸ ਸੇਖੋਂ ਦੀ ਅਦਾਲਤ ਵਿੱਚ ਸੁਣਵਾਈ ਹੋਈ। ਸੀਬੀਆਈ ਵੱਲੋਂ ਬਿਨਾਂ ਅਦਾਲਤੀ ਹੁਕਮਾਂ ‘ਤੇ ਆਪਣੇ ਪੱਧਰ ‘ਤੇ ਸ਼ੁਰੂਆਤ ਤੋਂ ਕੀਤੀ ਜਾਂਚ ਬਾਰੇ ਸਟੇਟਸ ਰਿਪੋਰਟ ਪੇਸ਼ ਕੀਤੀ। ਸੀਬੀਆਈ ਨੇ ਅਦਾਲਤ ਨੂੰ ਅਪੀਲ ਕੀਤੀ ਕਿ ਜਦੋਂ ਤੱਕ ਉਨ੍ਹਾਂ ਦੀ ਜਾਂਚ ਚੱਲ ਰਹੀ ਹੈ, ਇਸ ਰਿਪੋਰਟ ਨੂੰ ਨਾ ਖੋਲ੍ਹਿਆ ਜਾਵੇ। ਰਿਪੋਰਟ ਜਨਤਕ ਹੋਣ ਨਾਲ ਸੀਬੀਆਈ ਦੀ ਜਾਂਚ ਪ੍ਰਭਾਵਿਤ ਹੋ ਸਕਦੀ ਹੈ।ਰਿਪੋਰਟ ਵਿੱਚ ਕਲੋਜ਼ਰ ਰਿਪੋਰਟ ਪੇਸ਼ ਹੋਣ ਤੋਂ ਬਾਅਦ ਹੁਣ ਤੱਕ ਦੀ ਸੀਬੀਆਈ ਦੀ ਕਾਰਵਾਈ ਦਾ ਬਿਉਰਾ ਦਰਜ ਹੈ। ਇਸ ਸਬੰਧੀ ਸ਼ਿਕਾਇਤਕਰਤਾਵਾਂ ਦੇ ਵਕੀਲਾਂ, ਸੀਬੀਆਈ ਅਤੇ ਸਰਕਾਰੀ ਵਕੀਲ ਵਿੱਚ ਭਖ਼ਵੀਂ ਬਹਿਸ ਵੀ ਹੋਈ। ਕੇਸ ਦੀ ਅਗਲੀ ਸੁਣਵਾਈ 5 ਫਰਵਰੀ ਨੂੰ ਹੋਵੇਗੀ।

Real Estate