ਕੈਪਟਨ ਦਾ ਐਲਾਨ “ਸਾਰਿਆਂ ਨੂੰ ਤਰੱਕੀ ਤੇ ਰੁਜ਼ਗਾਰ ਦਿਤੇ ਬਿਨਾਂ ਸਿਆਸਤ ਨਹੀਂ ਛੱਡਾਂਗਾ” !

581

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਉਹ ਉਦੋਂ ਤੱਕ ਸਿਆਸਤ ਨੂੰ ਅਲਵਿਦਾ ਨਹੀਂ ਕਹਿਣਗੇ, ਜਦੋਂ ਤੱਕ ਉਹ ਨੌਜਵਾਨਾਂ ਲਈ ਰੁਜ਼ਗਾਰ ਅਤੇ ਪ੍ਰਗਤੀਸ਼ੀਲ ਪੰਜਾਬ ਵਿਚ ਸਾਰਿਆਂ ਦੀ ਤਰੱਕੀ ਲਈ ਢੁਕਵੇਂ ਮੌਕੇ ਪੈਦਾ ਕੀਤੇ ਜਾਣ ਨੂੰ ਯਕੀਨੀ ਨਹੀਂ ਬਣਾ ਲੈਂਦੇ। ਪੰਜਾਬ ਕਾਂਗਰਸ ਭਵਨ ਵਿਖੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਸਮੇਤ ਨਵੇਂ ਚੁਣੇ ਅਹੁਦੇਦਾਰਾਂ ਦੇ ਅਹੁਦਾ ਸੰਭਾਲਣ ਮੌਕੇ ਯੂਥ ਕਾਂਗਰਸੀ ਮੈਂਬਰਾਂ ਅਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਉਹ ਸੂਬੇ ਦੀ ਇਸ ਦੀ ਤਰੱਕੀ ਤੇ ਵਿਕਾਸ ਲਈ ਇਸ ਨੂੰ ਅਪਣੀ ਅਗਵਾਈ ਦੇਣੀ ਜਾਰੀ ਰੱਖਣਗੇ। ਨੌਜਵਾਨਾਂ ਦੇ ਇਕੱਠ ਦੌਰਾਨ ਨਾਹਰਿਆਂ ਦੀ ਗੂੰਜ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੇਰਾ ਸੂਬਾ ਹੈ ਅਤੇ ਤੁਸੀਂ ਸਾਰੇ ਮੇਰੇ ਅਪਣੇ ਲੋਕ ਹੋ। ਮੈਂ ਤੁਹਾਡੀ ਖਾਤਰ ਸਦਾ ਇਥੇ ਹੀ ਰਹਾਂਗਾ ਅਤੇ ਉਸ ਸਮੇਂ ਤੱਕ ਕਿਤੇ ਨਹੀਂ ਜਾਵਾਂਗਾ, ਜਦੋਂ ਤੱਕ ਪੰਜਾਬ ਦੇ ਹਰੇਕ ਨਾਗਰਿਕ ਦੀ ਭਲਾਈ ਨੂੰ ਯਕੀਨੀ ਨਹੀਂ ਬਣਾ ਲੈਂਦਾ।
ਉਨ੍ਹਾਂ ਨੇ ਨੌਜਵਾਨ ਆਗੂਆਂ ਨਾਲ ਵਾਅਦਾ ਕੀਤਾ ਕਿ ਸੂਬੇ ਅਤੇ ਇਥੋਂ ਦੇ ਨੌਜਵਾਨਾਂ ਦੇ ਹਿੱਤ ਵਿਚ ਕਿਸੇ ਵੀ ਕੰਮ ਲਈ ਉਨ੍ਹਾਂ ਨੂੰ ਸਾਰੇ ਵਿਭਾਗਾਂ ਵਿਚ ਅਧਿਕਾਰੀਆਂ ਅਤੇ ਹੋਰਾਂ ਵਲੋਂ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ, ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ, ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਏ।ਆਈ।ਸੀ।ਸੀ। ਦੇ ਸਕੱਤਰ ਤੇ ਯੂਥ ਕਾਂਗਰਸ ਦੇ ਇੰਚਾਰਜ ਕ੍ਰਿਸ਼ਨ ਅਲਾਵਰੂ, ਧੂਰੀ ਤੋਂ ਵਿਧਾਇਕ ਦਲਵੀਰ ਸਿੰਘ ਗੋਲਡੀ, ਚੱਬੇਵਾਲ ਤੋਂ ਵਿਧਾਇਕ ਰਾਜ ਕੁਮਾਰ ਚੱਬੇਵਾਲ, ਫਾਜ਼ਿਲਕਾ ਤੋਂ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਅਤੇ ਗੁਰਦਾਸਪੁਰ ਤੋਂ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਹਾਜ਼ਰ ਸਨ।

PPCC

ਆਪਣੇ 10 ਸਾਲਾਂ ਦੇ ਕਾਰਜਕਾਲ ਵਿੱਚ ਬਾਦਲਾਂ ਨੇ ਸਿਰਫ਼ ਤੇ ਸਿਰਫ਼ ਆਪਣਾ ਫ਼ਾਇਦਾ ਕਰਕੇ ਪੰਜਾਬ ਤੇ ਪੰਜਾਬ ਵਾਸੀਆਂ ਨੂੰ ਨਿਗਾਰ ਵੱਲ ਧੱਕਿਆ। ਇਹ ਤਾਂ ਉਦੋਂ ਹੀ ਸਾਬਿਤ ਹੋ ਗਿਆ ਸੀ ਕਿ ਬਾਦਲਾਂ ਦੇ ਹੱਥਾਂ ਵਿੱਚ ਪੰਜਾਬ ਕਦੀਂ ਵੱਧ-ਫੁਲ ਨਹੀਂ ਸਕਦਾ ਜਦੋਂ ਸੰਨ 1966 ਵਿੱਚ ਉਨ੍ਹਾਂ ਨੇ ਪੰਜਾਬ ਨੂੰ ਵੰਡਿਆ ਸੀ। ਇਨ੍ਹਾਂ ਦੇ 10 ਸਾਲ ਦਾ ਕਾਰਜਕਾਲ ਹਮੇਸ਼ਾ ਪੰਜਾਬੀਆਂ ਨੂੰ ਗੁੰਮਰਾਹ ਕਰਨ ਤੇ ਪੰਜਾਬ ਦਾ ਬੇੜਾਗਰਕ ਕਰਨ ਲਈ ਜਾਣਿਆ ਜਾਵੇਗਾ। ਇਸ ਲਈ ਪੰਜਾਬ ਦੀ ਸ਼ਾਨ ਨੂੰ ਵਾਪਿਸ ਲਿਆਉਣ ਤੇ ਉਸਨੂੰ ਮੁੜ ਲੀਹ ‘ਤੇ ਪਾਉਣ ਲਈ ਮੈਂ ਜੀਅ-ਤੋੜ ਕੰਮ ਕਰ ਰਿਹਾ ਹਾਂ।…Badal's have focused only on their self-interest during their rule & made the historic blunder of dividing Punjab in 1966. The 10-year rule of the Shiromani Akali Dal will be remembered for misgovernance & lawlessness. I am working with all my might to regain the past glory of Punjab.

Posted by Captain Amarinder Singh on Thursday, January 9, 2020

Real Estate