NRI ਬੀਬੀ ਵੱਲੋਂ ਸਿੱਧੂ ਮੂਸੇਵਾਲਾ ਦੇ ਖਿਲਾਫ ਮੋਗਾ ਦੇ ਐਨਆਰਆਈ ਥਾਣੇ ’ਚ ਸ਼ਿਕਾਇਤ ਦਰਜ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਖਿਲਾਫ ਕੈਨੇਡਾ ਦੀ ਸਿਟੀਜਨ ਬੀਬੀ ਨੇ ਮੋਗਾ ਦੇ ਐਨਆਰਆਈ ਥਾਣੇ ’ਚ ਸ਼ਿਕਾਇਤ ਦਰਜ ਕਰਵਾਈ ਹੈ। ਐੱਨ ਆਰ ਆਈ ਬੀਬੀ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਉਸਨੂੰ ਫੋਨ ਤੇ ਧਮਕੀ ਭਰੇ ਮੈਸੇਜ ਭੇਜਦਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਸਿੱਧੂ ਮੂਸੇਵਾਲਾ ਸਾਲ 2017 ’ਚ ਵਿਦਿਆਰਥੀ ਤੌਰ ਤੇ ਕੈਨੇਡਾ ਗਿਆ ਸੀ ਜਿਸ ਤੋਂਮਗਰੋਂ ਉੱਥੇ ਹੀ ਉਹ ਉਸ ਔਰਤ ਦੇ ਨਾਲ ਮਿਲੇ ਜਿਸ ਤੋਂ ਬਾਅਦ ਸਿੱਧੂ ਮੂਸੇਵਾਲੇ ਦੇ ਨਾਲ ਉਹਨਾਂ ਦੇ ਪਾਰਿਵਾਰਿਕ ਸਬੰਧ ਬਣ ਗਏ। ਔਰਤ ਦਾ ਕਹਿਣਾ ਹੈ ਕਿ ਉਸ ਨੇ ਸਿੱਧੂ ਮੂਸੇਵਾਲੇ ਦੀ ਕਈ ਵਾਰੀ ਆਰਥਿਕ ਮਦਦ ਵੀ ਕੀਤੀ ਸੀ। ਇਸ ਤੋਂ ਬਾਅਦ ਜਦੋ ਉਸਦੇ ਮਾਤਾ ਪਿਤਾ ਕੈਨੇ਼ਡਾ ਆਏ ਤਾਂ ਇਸਦੇ ਬਾਅਦ ਦੋਹਾਂ ਦੇ ਰਿਸ਼ਤੇ ’ਚ ਦਰਾਰ ਆ ਗਈ। ਹੁਣ ਉਸ ਔਰਤ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਨੇ ਮੈਸੇਜ ਦੇ ਜਰੀਏ ਉਸਨੂੰ ਅਤੇ ਉਸਦੀ ਧੀ ਨੂੰ ਧਮਕੀ ਦਿੱਤੀ ਹੈ। ਮਹਿਲਾ ਦੇ ਬਿਆਨਾਂ ਦੇ ਆਧਾਰ ਤੇ ਪੁਲਿਸ ਨੇ ਸ਼ਿਕਾਇਤ ਦਰਜ ਕਰ ਲਈ ਹੈ। ਪੁਲਿਸ ਦੀ ਜਾਂਚ ਤੋਂ ਬਾਅਦ ਹੀ ਕੁਝ ਸਾਹਮਣੇ ਆ ਪਾਏਗਾ।

Real Estate