ਅਕਾਲੀ ਦਲ ਹੁਣ ਚਾਪਲੂਸਾਂ ਗੁੱਟ !

812

ਸ਼੍ਰੋਮਣੀ ਅਕਾਲੀ ਦਲ (ਬਾਦਲ) ’ਚੋਂ ਮੁਅੱਤਲ ਕੀਤੇ ਲਹਿਰਾਗਾਗਾ ਹਲਕੇ ਤੋਂ ਅਕਾਲੀ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਦਾ ਕਹਿਣਾ ਹੈ ਕਿ ਉਨ੍ਹਾਂ ਵਿਰੁੱਧ ਅਜਿਹੀ ਕਾਰਵਾਈ ਬਾਰੇ ਉਨ੍ਹਾਂ ਨੂੰ ਪਹਿਲਾਂ ਹੀ ਅਨੁਮਾਨ ਸੀ।ਅਕਾਲੀ ਦਲ ਦੇ ਹੀ ਰਾਜ ਸਭਾ ਮੈਂਬਰ ਤੇ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਨੂੰ ਕੱਲ੍ਹ ਸ਼੍ਰੋਮਣੀ ਅਕਾਲੀ ਦਲ(ਬਾਦਲ) ਦੀ ਕੋਰ ਕਮੇਟੀ ’ਚ ਲਏ ਫ਼ੈਸਲੇ ਤੋਂ ਬਾਅਦ ਪਾਰਟੀ ’ਚੋਂ ਮੁਅੱਤਲ ਕਰ ਦਿੱਤਾ ਗਿਆ ਸੀ। ਪਿਛਲੇ ਕੁਝ ਸਮੇਂ ਤੱਕ ਤਾਂ ਪਰਮਿੰਦਰ ਸਿੰਘ ਢੀਂਡਸਾ ਸ਼੍ਰੋਮਣੀ ਅਕਾਲੀ ਦਲ ’ਚ ਹੀ ਸਨ ਪਰ ਜਦੋਂ ਉਹ ਪਿਛਲੇ ਵਰ੍ਹੇ 14 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ’ਚ ਸ਼ਾਮਲ ਨਹੀਂ ਹੋਏ ਸਨ। ਸੁਖਦੇਵ ਢੀਂਡਸਾ ਨੇ ਤਾਂ ਪਿਛਲੇ ਕੁਝ ਸਮੇਂ ਤੋਂ ਖੁੱਲ੍ਹ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਵਿਰੁੱਧ ਬੋਲਣਾ ਸ਼ੁਰੂ ਕਰ ਦਿੱਤਾ ਸੀ। ਉਨ੍ਹਾਂ ਦੀਆਂ ਪੈੜ–ਚਾਲਾਂ ’ਤੇ ਚੱਲਦਿਆਂ ਹੀ ਕੁਝ ਸਮਾਂ ਪਹਿਲਾਂ ਪਰਮਿੰਦਰ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕ ਪਾਰਟੀ ਦੇ ਆਗੂ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਸੁਖਬੀਰ ਬਾਦਲ ਨੇ ਉਨ੍ਹਾਂ ਨੂੰ ਦੋਸ਼–ਪੱਤਰ ਵੀ ਭੇਜ ਦਿੱਤਾ ਹੈ। ਅੱਜ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪਰਮਿੰਦਰ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਸਾਰੇ ਸੀਨੀਅਰ ਆਗੂਆਂ ਨੂੰ ਪਾਰਟੀਆਂ ’ਚੋਂ ਬਿਨਾ ਕਿਸੇ ਨੋਟਿਸ ਦੇ ਕੱਢ ਦਿੱਤਾ ਗਿਆ ਸੀ। ਢੀਂਡਸਾ ਨੇ ਕਿਹਾ ਕਿ ਉਹ ਤਾਂ ਪਾਰਟੀ ਦੇ ਅੰਦਰ ਜਮਹੂਰੀਅਤ ਦਾ ਸੁਆਲ ਉਠਾਉਂਦੇ ਹੀ ਰਹੇ ਹਨ। ਉਨ੍ਹਾਂ ਦੱਸਿਆ ਕਿ ਸੁਖਬੀਰ ਬਾਦਲ ਨੇ ਉਨ੍ਹਾਂ ਤੋਂ ਸਪੱਸ਼ਟੀਕਰਨ ਮੰਗਣ ਲਈ ਇੱਕ ਨੋਟਿਸ ਵੀ ਜਾਰੀ ਕੀਤਾ ਸੀ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਨੂੰ ਪਾਰਟੀ ’ਚੋਂ ਕੱਢੇ ਜਾਣ ਦੀ ਹੀ ਕਾਰਵਾਈ ਹੈ।ਪਰਮਿੰਦਰ ਢੀਂਡਸਾ ਨੇ ਕਿਹਾ ਕਿ – ‘ਅਸੀਂ ਜਾਣਦੇ ਹਾਂ ਕਿ ਇਹ ਸਾਨੂੰ ਪਾਰਟੀ ’ਚੋਂ ਕੱਢੇ ਜਾਣ ਤੋਂ ਪਹਿਲਾਂ ਦਾ ਕਦਮ ਹੈ। ਅਸੀਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰ ਰਹੇ ਹਾਂ। ਸਾਨੂੰ ਪਹਿਲਾਂ ਹੀ ਪਤਾ ਸੀ ਕਿ ਇਹੋ ਨਤੀਜਾ ਨਿੱਕਲੇਗਾ। ਸ਼੍ਰੋਮਣੀ ਅਕਾਲੀ ਦਲ ਹੁਣ ਚਾਪਲੂਸਾਂ ਗੁੱਟ ਬਣ ਕੇ ਰਹਿ ਗਿਆ ਹੈ। ਪਰ ਅਸੀਂ ਇੱਕ ਵਿਚਾਰਧਾਰਕ ਜੰਗ ਲੜ ਰਹੇ ਹਾਂ।’

Real Estate