ਢੀਂਡਸਿਆਂ ਨੂੰ ਅਕਾਲੀ ਦਲ(ਬਾਦਲ) ‘ਚੋਂ ਕਰ ਦਿੱਤਾ ਮੁਅੱਤਲ

669

ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਨੂੰ ਪਾਰਟੀ ‘ਚੋਂ ਮੁਅੱਤਲ ਕਰ ਦਿੱਤਾ ਹੈ। ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ‘ਚ ਇਹ ਫੈਸਲਾ ਲਿਆ ਗਿਆ। ਸਿਧਾਂਤਾਂ ਦੀ ਲੜਾਈ ਨੂੰ ਲੈ ਕੇ ਬਾਦਲ ਪਰਿਵਾਰ ਵਿਰੁੱਧ ਮੋਰਚਾ ਖੋਲ੍ਹਣ ਕਾਰਨ ਢੀਂਡਸਾ ਪਿਉ-ਪੁੱਤ ਵਿਰੁੱਧ ਇਹ ਕਾਰਵਾਈ ਕੀਤੀ ਗਈ ਹੈ। ਬੀਤੀ 4 ਜਨਵਰੀ ਨੂੰ ਪਰਮਿੰਦਰ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਆਪਣਾ ਅਸਤੀਫ਼ਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜਿਆ ਸੀ। ਬਾਦਲ ਨੇ ਅਸਤੀਫ਼ਾ ਪ੍ਰਵਾਨ ਕਰਨ ਤੋਂ ਬਾਅਦ ਸਾਹਨੇਵਾਲ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਨੂੰ ਵਿਧਾਇਕ ਪਾਰਟੀ ਦਾ ਨੇਤਾ ਥਾਪ ਦਿੱਤਾ ਸੀ।ਲੰਘੇ ਦਸੰਬਰ ਮਹੀਨੇ ਤੋਂ ਹੀ ਜਦੋਂ ਵੱਡੇ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਮੌਕੇ ਅੰਮ੍ਰਿਤਸਰ ਵਿੱਚ ਟਕਸਾਲੀ ਅਕਾਲੀ ਦਲ ਦੀ ਸਟੇਜ ਤੋਂ ‘ਬਾਗੀਆਂ’ ਨੂੰ ਸੰਬੋਧਨ ਕੀਤਾ ਸੀ ਤਾਂ ਛੋਟੇ ਢੀਂਡਸਾ ਨੇ ਪਾਰਟੀ ਦੀਆਂ ਸਰਗਰਮੀਆਂ ਤੋਂ ਟਾਲਾ ਵੱਟ ਲਿਆ ਸੀ।
ਸੁਖਦੇਵ ਸਿੰਘ ਢੀਂਡਸਾ ਵੱਲੋਂ ਪਿਛਲੇ ਇੱਕ ਸਾਲ ਦੇ ਵੀ ਵੱਧ ਸਮੇਂ ਤੋਂ ਬਾਦਲਾਂ ਦੇ ਵਿਰੁੱਧ ਮੋਰਚਾ ਖੋਲ੍ਹਿਆ ਹੋਇਆ ਹੈ।

Real Estate