ਜਸਟਿਸ ਰਣਜੀਤ ਸਿੰਘ ਕਮਿਸ਼ਨ ਬਾਰੇ ਬਿਆਨਬਾਜੀ ਤੇ ਸੁਖਬੀਰ ਤੇ ਮਜੀਠੀਆ ਨੂੰ ਸੁਪਰੀਮ ਕੋਰਟ ਦਾ ਨੋਟਿਸ

ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਹੱਤਕ ਦੇ ਇਲਜ਼ਾਮ ‘ਚ ਸ਼੍ਰੋਮਣੀ ਅਕਾਲੀ ਦਲ(ਬਾਦਲ) ਦੇ ਪ੍ਰਧਾਨ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਨੇ ਨੋਟਿਸ ਜਾਰੀ ਕੀਤਾ ਹੈ। ਸੁਪਰੀਮ ਕੋਰਟ ਨੇ ਸੁਖਬੀਰ ਬਾਦਲ ਤੇ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਮਜੀਠੀਆ ਨੂੰ ਨੋਟਿਸ ਜਾਰੀ ਕਰ ਕਰਕੇ ਜਵਾਬ ਮੰਗਿਆ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਕੇਸ ਨੂੰ ਨਾ ਸੁਣਨ ਮਗਰੋਂ ਜਸਟਿਸ ਰਣਜੀਤ ਸਿੰਘ ਵੱਲੋਂ ਸੁਪਰੀਮ ਕੋਰਟ ਵਿੱਚ ਚਣੌਤੀ ਦਿੱਤੀ ਗਈ ਸੀ। ਇਸ ਮਾਮਲੇ ਦੀ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਅਕਾਲੀ ਦਲ ਦੇ ਦੋਵੇਂ ਆਗੂਆਂ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਦੋਵਾਂ ਅਕਾਲੀ ਆਗੂਆਂ ਨੇ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਤੇ ਕਮਿਸ਼ਨ ਉਪਰ ਵੀ ਨਿੱਜੀ ਟਿੱਪਣੀਆਂ ਕੀਤੀਆਂ ਤੇ ਜਸਟਿਸ ਰਣਜੀਤ ਸਿੰਘ ਉਪਰ ਕਾਂਗਰਸੀ ਪੱਖੀ ਹੋਣ ਦੇ ਇਲਜ਼ਾਮ ਲਾਏ ਸੀ। ਜਸਟਿਸ ਰਣਜੀਤ ਸਿੰਘ ਨੇ ਇਸ ਨੂੰ ਕਾਨੂੰਨੀ ਦਾ ਮਜ਼ਾਕ ਕਰਾਰ ਦਿੰਦਿਆਂ ਦਾਅਵਾ ਕੀਤਾ ਸੀ ਕਿ ਉਨ੍ਹਾਂ ਦਾ ਵੀ ਅਪਮਾਣ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਪੰਜਾਬ ਦੀ ਕੈਪਟਨ ਸਰਕਾਰ ਨੇ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਬਣਾਇਆ ਸੀ ।

Real Estate