ਨਿਰਭੈਯਾ ਮਾਮਲੇ ਦ ਦੋਸ਼ੀਆਂ ਦੀ ਕਿਊਰੇਟਿਵ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਰੱਦ

ਨਿਰਭੈਯਾ ਸਮੂਹਿਕ ਬਲਾਤਕਾਰ ਅਤੇ ਕਤਲ ਮਾਮਲੇ ਵਿੱਚ ਦੋਸ਼ੀਆਂ ਨੂੰ ਮਿਲੀ ਮੌਤ ਦੀ ਸਜ਼ਾ ਵਿਰੁੱਧ ਦੋ ਕਿਊਰੇਟਿਵ ਪਟੀਸ਼ਨਾਂ ਸੁਪਰੀਮ ਕੋਰਟ ਨੇ ਰੱਦ ਕਰ ਦਿੱਤੀਆਂ ਹਨ। ਇਹ ਪਟੀਸ਼ਨਾਂ ਸਮੂਹਿਕ ਬਲਾਤਕਾਰ ਅਤੇ ਕਤਲ ਦੇ ਦੋਸ਼ੀ ਵਿਨੇ ਅਤੇ ਮੁਕੇਸ਼ ਵੱਲੋਂ ਦਾਖਲ ਕੀਤੀਆਂ ਗਈ ਸਨ। ਇਸ ‘ਤੇ ਸੁਣਵਾਈ ਸੁਪਰੀਮ ਕੋਰਟ ਦੇ ਪੰਜ ਮੈਂਬਰੀ ਬੈਂਚ ਨੇ ਕੀਤੀ ਜਿਸ ਬੈਂਚ ‘ਚ ਜਸਟਿਸ ਐਨ।ਵੀ। ਰਮਾਨਾ, ਜਸਟਿਸ ਅਰੁਣ ਮਿਸ਼ਰਾ, ਜਸਟਿਸ ਆਰ।ਐਫ। ਨਰੀਮਨ, ਜਸਟਿਸ ਆਰ। ਭਾਨੂਮਤੀ ਅਤੇ ਜਸਟਿਸ ਅਸ਼ੋਕ ਭੂਸ਼ਣ ਸ਼ਾਮਿਲ ਸਨ। ਪਿਛਲੇ ਮੰਗਲਵਾਰ ਨੂੰ ਦਿੱਲੀ ਦੀ ਇੱਕ ਅਦਾਲਤ ਨੇ ਮੁਕੇਸ਼ (32), ਪਵਨ ਗੁਪਤਾ (25), ਵਿਨੈ ਕੁਮਾਰ ਸ਼ਰਮਾ (26) ਅਤੇ ਅਕਸ਼ੈ ਕੁਮਾਰ ਸਿੰਘ (31) ਵਿਰੁੱਧ ਮੌਤ ਦਾ ਵਾਰੰਟ ਜਾਰੀ ਕੀਤਾ ਸੀ ਅਤੇ ਕਿਹਾ ਸੀ ਕਿ ਉਨ੍ਹਾਂ ਨੂੰ 22 ਜਨਵਰੀ ਨੂੰ ਸਵੇਰੇ 7 ਵਜੇ ਤਿਹਾੜ ਜੇਲ ‘ਚ ਫਾਂਸੀ ਦਿੱਤੀ ਜਾਵੇਗੀ। ਅੱਜ ਦੀ ਸੁਣਵਾਈ ‘ਤੇ ਨਿਰਭਯਾ ਦੀ ਮਾਂ ਨੇ ਕਿਹਾ ਕਿ ਇਹ ਸਿਰਫ਼ ਮਾਮਲੇ ਨੂੰ ਲਟਕਾਉਣ ਦੀ ਕੋਸ਼ਿਸ਼ ਹੈ। ਮੈਨੂੰ ਪੂਰੀ ਉਮੀਦ ਸੀ ਕਿ ਉਨ੍ਹਾਂ ਦੀ ਪਟੀਸ਼ਨਾਂ ਰੱਦ ਕਰ ਦਿੱਤੀਆਂ ਜਾਣਗੀਆਂ।
16 ਦਸੰਬਰ 2012 ਦੀ ਰਾਤ ਨੂੰ ਦੱਖਣੀ ਦਿੱਲੀ ’ਚ ਇੱਕ ਚੱਲਦੀ ਬੱਸ ਵਿੱਚ 23 ਸਾਲਾਂ ਦੀ ਪੈਰਾ–ਮੈਡੀਕਲ ਵਿਦਿਆਰਥਣ ਨਾਲ ਛੇ ਜਣਿਆਂ ਨੇ ਸਮੂਹਕ ਬਲਾਤਕਾਰ ਕੀਤਾ ਸੀ ਤੇ ਬਾਅਦ ’ਚ ਉਸ ਨੂੰ ਚੱਲਦੀ ਬੱਸ ’ਚੋਂ ਬਾਹਰ ਸੁੱਟ ਦਿੱਤਾ ਸੀ। ਬਾਅਦ ’ਚ 29 ਦਸੰਬਰ 2012 ਨੂੰ ਸਿੰਗਾਪੁਰ ਦੇ ਇੱਕ ਹਸਪਤਾਲ ’ਚ ਉਸ ਦੀ ਮੌਤ ਹੋ ਗਈ ਸੀ। ਮਾਮਲੇ ਦੇ ਇੱਕ ਦੋਸ਼ੀ ਰਾਮ ਸਿੰਘ ਨੇ ਇੱਥੇ ਤਿਹਾੜ ਜੇਲ੍ਹ ਵਿੱਚ ਕਥਿਤ ਤੌਰ ’ਤੇ ਖ਼ੁਦਕੁਸ਼ੀ ਕਰ ਲਈ ਸੀ। ਇੱਕ ਹੋਰ ਮੁਲਜ਼ਮ ਉਦੋਂ ਨਾਬਾਲਗ਼ ਸੀ ਤੇ ਉਸ ਨੂੰ ਜੁਵੇਨਾਇਲ ਜਸਟਿਸ ਬੋਰਡ ਨੇ ਦੋਸ਼ੀ ਠਹਿਰਾਇਆ ਸੀ। ਉਸ ਨੂੰ ਤਿੰਨ ਵਰ੍ਹੇ ਬਾਲ ਸੁਧਾਰ ਗ੍ਰਹਿ ਵਿੱਚ ਰੱਖਣ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਸੀ।

Real Estate