ਹਵਾਈ ਜਹਾਜ਼ ਨੂੰ ਸੁੱਟਣ ਵਾਲਿਆਂ ਨੂੰ ਸਜ਼ਾ ਦੇ ਹੱਕ ‘ਚ ਈਰਾਨੀ ਰਾਸ਼ਟਰਪਤੀ : ਹੋਈਆਂ ਗ੍ਰਿਫ਼ਤਾਰੀਆਂ

3197

ਪਿਛਲੇ ਹਫ਼ਤੇ ਯੂਕਰੇਨ ਦੇ ਜਹਾਜ਼ ਨੂੰ ਸੁੱਟਣ ਦੇ ਦੋਸ਼ੀਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ ਇਹ ਕਹਿਣਾ ਹੈ ਈਰਾਨ ਦੇ ਰਾਸ਼ਟਰਪਤੀ ਹਸਨ ਰੂਹਾਨੀ ਦਾ । ਰੁਹਾਨੀ ਨੇ ਮੰਗਲਵਾਰ ਨੂੰ ਕਿਹਾ ਕਿ ਸਾਡੇ ਲੋਕਾਂ ਲਈ ਇਹ ਬਹੁਤ ਜ਼ਰੂਰੀ ਹੈ ਕਿ ਕਿਸੇ ਵੀ ਪੱਧਰ ਉੱਤੇ ਇਹ ਲਾਪਰਵਾਹੀ ਕਰਨ ਵਾਲੇ ਨੂੰ ਸਜ਼ਾ ਦਿੱਤੀ ਜਾਣੀ ਚਾਹੀਦੈ ਹੈ। ਇਹ ਬਿਆਨ ਉਨ੍ਹਾਂ ਨੇ ਇੱਕ ਟੈਲੀਵੀਜ਼ਨ ਇੰਟਰਵਿਊ ਵਿੱਚ ਦਿੱਤਾ। ਉਨ੍ਹਾਂ ਨੇ ਕਿਹਾ ਕਿ ਜਿਹੜਾ ਵਿਅਕਤੀ ਸਜ਼ਾ ਦਾ ਹੱਕਦਾਰ ਹੈ ਉਸ ਨੂੰ ਸਜ਼ਾ ਮਿਲਣੀ ਚਾਹੀਦੀ ਹੈ।ਉਨ੍ਹਾਂ ਇਹ ਵੀ ਕਿਹਾ ਕਿ ਨਿਆਂਪਾਲਿਕਾ ਨੂੰ ਵੱਡੇ ਜੱਜਾਂ ਦੀ ਇੱਕ ਵਿਸ਼ੇਸ਼ ਅਦਾਲਤ ਕਾਇਮ ਕਰਨੀ ਚਾਹੀਦੀ ਹੈ ਜਿਸ ਵਿੱਚ ਦਰਜਨਾਂ ਮਾਹਰ ਹੋਣ। ਤੁਹਾਨੂੰ ਦੱਸ ਦਈਏ ਕਿ ਬੁੱਧਵਾਰ ਨੂੰ ਤਹਿਰਾਨ ਨੇ ਯੂਕਰੇਨ ਏਅਰ ਲਾਈਨ ਦਾ ਇੱਕ ਜਹਾਜ਼ ਨੂੰ ਮਿਜ਼ਾਇਲ ਨਾਲ ਸੁੱਟ ਦਿੱਤਾ ਸੀ। ਇਸ ਹਾਦਸੇ ਵਿੱਚ 176 ਯਾਤਰੀਆਂ ਦੀ ਮੌਤ ਹੋ ਗਈ ਸੀ। ਹਾਲਾਂਕਿ, ਈਰਾਨ ਨੇ ਪਹਿਲੇ ਕਈ ਦਿਨਾਂ ਤੱਕ ਅਮਰੀਕੀ ਖੁਫੀਆ ਜਾਣਕਾਰੀ ਦੇ ਆਧਾਰ ਉੱਤੇ ਪੱਛਮੀ ਦਾਅਵਿਆਂ ਨੂੰ ਨਕਾਰਿਆ ਹੈ ਕਿ ਇਹ ਮਿਜ਼ਾਇਲ ਰਾਹੀਂ ਉਸ ਨੇ ਹੀ ਯੂਕੇਰਨ ਦਾ ਜਹਾਰਜ਼ ਸੁੱਟਿਆ ਸੀ। ਉਧਰ ਯੂਕ੍ਰੇਨ ਦੇ ਰਾਸ਼ਟਰਪਤੀ, ਵਲੋਡਿਮਿਰ ਜੇਲੇਂਸਕੀ ਨੇ ਸ਼ਨਿੱਚਰਵਾਰ ਨੂੰ ਮੰਗ ਕੀਤੀ ਹੈ ਕਿ ਇਰਾਨ ਯੂਕਰੇਨ ਏਅਰ ਲਾਇਨਜ਼ ਨੂੰ ਸੁੱਟਣ ਲਈ ਜ਼ਿੰਮੇਵਾਰ ਲੋਕਾਂ ਨੂੰ ਸਜ਼ਾ ਦੇਵੇ ਅਤੇ ਇਸ ਲਈ ਮੁਆਵਜ਼ੇ ਦਾ ਭੁਗਤਾਨ ਕਰੇ। ਉਨ੍ਹਾਂ ਕਿਹਾ ਕਿ ਅਸੀਂ ਉਮੀਦ ਕਰਦੇ ਹਾਂ ਕਿ ਇਰਾਨ ਦੋਸ਼ੀਆਂ ਨੂੰ ਲੱਭ ਲਵੇਗਾ।
ਇਸੇ ਦੌਰਾਨ ਖ਼ਬਰਾਂ ਹਨ ਕਿ ਜਹਾਜ਼ ਨੂੰ ਸੁੱਟਣ ਦੇ ਮਾਮਲੇ ‘ਚ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ।

Real Estate