ਅਮਰੀਕਾ ‘ਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਹੋਣਗੇ

922

ਅਮਰੀਕਾ ਵਿੱਚ ਭਾਰਤ ਦੇ ਨਵੇਂ ਰਾਜਦੂਤ ਵਜੋਂ ਜ਼ਿੰਮੇਵਾਰੀ ਸੰਭਾਲਣਗੇ ਤਰਨਜੀਤ ਸਿੰਘ ਸੰਧੂ। ਉਹ ਹਰਸ਼ ਵਰਧਨ ਸਿੰਗਲਾ ਦੀ ਥਾਂ ਲੈਣਗੇ ਜਿਹਨਾਂ ਨੂੰ ਨਵਾਂ ਵਿਦੇਸ਼ ਸਕੱਤਰ ਨਿਯੁਕਤ ਕੀਤਾ ਗਿਆ ਹੈ ਤੇ ਉਹ ਇਸ ਮਹੀਨੇ ਦੇ ਅਖੀਰ ਵਿਚ ਚਾਰਜ ਸੰਭਾਲਣ ਲਈ ਨਵੀਂ ਦਿੱਲੀ ਜਾਣਗੇ। ਰਾਜਦੂਤ ਦੀ ਨਿਯੁਕਤੀ ਲਈ ਸਮਰਥ ਅਥਾਰਟੀ ਵੱਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ ਪਰ ਸਰਕਾਰ ਵੱਲੋਂ ਹਾਲੇ ਇਸਦਾ ਰਸਮੀ ਐਲਾਨ ਬਾਕੀ ਹੈ। ਸੰਧੂ ਇਸ ਵੇਲੇ ਸ੍ਰੀਲੰਕਾ ਵਿਚ ਭਾਰਤੀ ਹਾਈ ਕਮਿਸ਼ਨਰ ਵਜੋਂ ਸੇਵਾਵਾਂ ਦੇ ਰਹੇ ਹਨ ਜਿਥੇ ਉਹ 24 ਜਨਵਰੀ 2017 ਤੋਂ ਤਾਇਨਾਤ ਹਨ। ਉਹ ਇਸ ਤੋਂ ਪਹਿਲਾਂ 2013 ਤੋਂ 2017 ਤੱਕ ਵਾਸ਼ਿੰਗਟਨ ਡੀ ਸੀ ਵਿਚ ਭਾਰਤੀ ਸਫਾਰਤਖਾਨੇ ਵਿਚ ਡਿਪਟੀ ਚੀਫ ਮਿਸ਼ਨ ਰਹਿ ਚੁੱਕੇ ਹਨ। ਇਸ ਤੋਂ ਪਹਿਲਾਂ ਵੀ ਉਹਨਾਂ 1997 ਅਤੇ 2000 ਦਰਮਿਆਨ ਭਾਰਤੀ ਮਿਸ਼ਨ ਵਿਚ ਕੰਮ ਕੀਤਾ ਹੈ ।

Real Estate