ਰਾਜਸਥਾਨ ਵਿੱਚ ਪੰਜਾਬੀ ਅਧਿਆਪਕਾਂ ਦੀਆਂ ਅਸਾਮੀਆਂ ਮੁੜ ਸੁਰਜੀਤ

849

ਰਾਜਸਥਾਨ ਵਿੱਚ ਪੰਜਾਬੀ ਭਾਸ਼ਾ ਦੇ ਲਈ ਇੱਕ ਚੰਗੀ ਖਬਰ ਹੈ। ਪਿਛਲੀਆਂ ਸਰਕਾਰਾਂ ਵੇਲੇ ਪੰਜਾਬੀ ਬੋਲੀ ਵਾਲੇ ਪਿੰਡਾ ਦੇ ਸਕੂਲਾਂ ਵਿਚ ਪੰਜਾਬੀ ਭਾਸ਼ਾ ਦੀ ਥਾਂ ਸੰਸਕ੍ਰਿਤ ਭਾਸ਼ਾ ਲਾਈ ਗਈ ਸੀ ਅਤੇ ਪੰਜਾਬੀ ਭਾਸ਼ਾ ਦੇ ਲਈ ਨੀਯਤ ਅਧਿਆਪਕਾਂ ਦੇ ਅਹੁਦਿਆਂ ਨੂੰ ਸੰਸਕ੍ਰਿਤ ਵਿਚ ਬਦਲ ਦਿੱਤਾ ਸੀ ਜਿਸ ਕਰਕੇ ਪੰਜਾਬੀ ਮਾਂ ਬੋਲੀ ਲਈ ਫ਼ਿਕਰਮੰਦ ਲੋਕ ਸੰਘਰਸ਼ ਕਰ ਰਹੇ ਸੀ ।ਹੁਣ ਰਾਜਸਥਾਨ ਦੀ ਸਰਕਾਰ ਵਲੋਂ ਪਹਿਲੇ ਗੇੜ ਵਿਚ ਪੰਜਾਬੀ ਬਹੁ ਗਿਣਤੀ ਵਾਲੇ ਪਿੰਡਾਂ ਵਿੱਚ ਪੰਜਾਬੀ ਭਾਸ਼ਾ ਦੇ ਅਧਿਆਪਕਾਂ ਦੀਆਂ ਅਸਾਮੀਆਂ ਮੁੜ ਸੁਰਜੀਤ ਕੀਤੀਆਂ ਹਨ ।

Real Estate