ਵਿਧਾਨ ਸਭਾ ‘ਚ ਛੁਣਛੁਣੇ ਵਜਾਉਂਦੇ ਅਕਾਲੀ !

699

ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਇਜਲਾਸ ਅੱਜ ਵੀਰਵਾਰ ਨੂੰ ਸ਼ੁਰੂ ਹੋ ਗਿਆ ਹੈ। ਇਸੇ ਦੌਰਾਨ ਸ੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂਆਂ ਨੇ ਵਿਧਾਨ ਸਭਾ ਸੈਸ਼ਨ ਦਾ ਬਾਈਕਾਟ ਕੀਤਾ ਅਤੇ ਬਾਹਰ ਆ ਕੇ ਛੁਣਛੁਣੇ ਵਜਾ ਕੇ ਮੁਜ਼ਾਹਰਾ ਕੀਤਾ। ਉਨ੍ਹਾਂ ਨੇ ਕਾਂਗਰਸ ਸਰਕਾਰ ‘ਤੇ ਸਵਾਲ ਖੜ੍ਹੇ ਕੀਤੇ। ਬਿਕਰਮ ਸਿੰਘ ਮਜੀਠੀਆ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੇ ਨਾਂਅ ‘ਤੇ ਹੱਥਾਂ ‘ਚ ਛੁਣਛੁਣੇ ਹੀ ਦਿੱਤੇ ਹਨ ਜਿਸ ਕਰਕੇ ਅੱਜ ਅਕਾਲੀ ਦਲ ਪੰਜਾਬ ਸਰਕਾਰ ਨੂੰ ਹਲੂਣਾ ਦੇਣ ਲਈ ਇਹ ਪ੍ਰਦਰਸ਼ਨ ਕਰ ਰਹੇ ਹਨ। ਇਸੇ ਦੌਰਾਨ ਆਪ ਵਿਧਾਇਕ ਵੀ ਵਾਕਆਉਟ ਕਰ ਗਏ ।

Real Estate