84 ਸਿੱਖ ਕਤਲੇਆਮ ਦੌਰਾਨ ਸਿੱਖਾਂ ਨੂੰ ਰੇਲਾਂ ਵਿੱਚੋ ਲਾਹ ਕੇ ਮਾਰਿਆ ਗਿਆ, ਪੁਲਿਸ ਨੇ ਕੁਝ ਨਹੀਂ ਕੀਤਾ- SIT

993

1984 ਦੇ ਸਿੱਖ ਕਤਲੇਆਮ ਦੌਰਾਨ ਸਿੱਖਾਂ ਨੂੰ ਰੇਲ ਗੱਡੀਆਂ ਵਿੱਚੋਂ ਲਾਹ ਕੇ ਕਤਲ ਕੀਤਾ ਗਿਆ ਤੇ ਮੌਕੇ ਤੇ ਮੌਜੂਦ ਪੁਲਿਸ ਨੇ ਕਿਸੇ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਸਗੋਂ ਕਿਹਾ ਕਿ ਭੀੜ ਉਨ੍ਹਾਂ ਤੋਂ ਜ਼ਿਆਦਾ ਸੀ। ਇਹ ਗੱਲ ਚੁਰਾਸੀ ਸਿੱਖ ਕਤਲੇਆਮ ਦੀ ਜਾਂਚ ਲਈ ਸੁਪਰੀਮ ਕੋਰਟ ਵੱਲੋਂ ਦਿੱਲੀ ਹਾਈ ਕੋਰਟ ਦੇ ਸਾਬਕਾ ਜੱਜ ਐੱਸ ਐੱਨ ਢੀਂਗਰਾ ਦੀ ਅਗਵਾਈ ਵਿੱਚ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਨੇ ਆਪਣੀ ਰਿਪੋਰਟ ਵਿੱਚ ਕਹੀ ਹੈ। ਵਿਸ਼ੇਸ਼ ਜਾਂਚ ਟੀਮ ਨੇ 186 ਮਾਮਲਿਆਂ ਦੀ ਜਾਂਚ ਕੀਤੀ ਤੇ ਪਾਇਆ ਕਿ ਦਿੱਲੀ ਵਿੱਚ ਪੰਜ ਮੌਕਿਆਂ ਤੇ ਰੇਲਾਂ ਰੋਕ ਕੇ ਸਿੱਖਾਂ ਨੂੰ ਉਤਾਰ ਕੇ ਤੇ ਰੇਲਵੇ ਸਟੇਸ਼ਨਾਂ ਤੇ ਮਾਰਿਆ ਗਿਆ। ਪੁਲਿਸ ਨੇ ਦੰਗਾਈਆਂ ਵੱਲੋਂ ਰੇਲਾਂ ਰੋਕ ਕੇ ਸਿੱਖਾਂ ਨੂੰ ਮਾਰੇ ਜਾਣ ਬਾਰੇ ਮਿਲੀ ਇਤਲਾਹ ਤੇ ਕੋਈ ਕਾਰਵਾਈ ਨਹੀਂ ਕੀਤੀ।ਇਹ ਘਟਨਾਵਾਂ ਦਿੱਲੀ ਦੇ ਪੰਜ ਰੇਲਵੇ ਸਟੇਸ਼ਨਾਂ ਨਾਂਗਲੋਈ, ਕਿਸ਼ਨਗੰਜ, ਦਇਆਬਸਤੀ, ਸ਼ਹਾਦਰਾ ਤੇ ਤੁਗਲਕਾਬਾਦ ਪਹਿਲੀ ਤੇ ਦੂਜੀ ਨਵੰਬਰ ਨੂੰ ਵਾਪਰੀਆਂ।

Real Estate