CAA ਵਿਰੁੱਧ ਪੰਜਾਬ ਵਿਧਾਨ ਸਭਾ ’ਚ ਮਤਾ ਪਾਸ: ‘ਆਪ’ ਨੇ ਦਿੱਤਾ ਸਾਥ ਤੇ ਅਕਾਲੀ ਕਰ ਗਏ ਵਾਕ–ਆਊਟ

823

ਭਾਰਤੀ ਦੀ ਕੇਂਦਰ ਸਰਕਾਰ ਦੇ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਮਤਾ ਪੇਸ਼ ਕੀਤਾ ਗਿਆ । ਇਹ ਮਤਾ ਅੱਜ ਸਥਾਨਕ ਸਰਕਾਰਾਂ ਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਪੇਸ਼ ਕੀਤਾ। ਮਹਿੰਦਰਾ ਨੇ ਕਿਹਾ ਕਿ ਇਹ ਨਵਾਂ ਸੋਧ ਕਾਨੂੰਨ ਮਨੁੱਖੀ ਕਦਰਾਂ–ਕੀਮਤਾਂ ਦੇ ਉਲਟ ਹੈ। ਮਤੇ ਉੱਤੇ ਬਹਿਸ ਦੌਰਾਨ ਬੋਲਦਿਆਂ ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੀ ਜਨਤਾ ਕਿਸੇ ਵੀ ਹਾਲਤ ’ਚ ਬੇਇਨਸਾਫ਼ ਪ੍ਰਵਾਨ ਨਹੀਂ ਕਰ ਸਕਦੀ। ਉਨ੍ਹਾਂ ਕਿਹਾ ਕਿ ਜੇ ਨਾਗਰਿਕਤਾ ਸੋਧ ਕਾਨੂੰਨ ਲਾਗੂ ਹੁੰਦਾ ਹੈ, ਤਾਂ ਪੰਜਾਬ ਦੀ ਜਨਤਾ ’ਚ ਆਪਸੀ ਫੁੱਟ ਪੈਦਾ ਹੋ ਜਾਵੇਗੀ।
ਮਤੇ ਦਾ ਪੰਜਾਬ ਵਿਧਾਨ ਸਭਾ ‘ਚ ਆਮ ਆਦਮੀ ਪਾਰਟੀ ਨੇ ਸਮਰਥਨ ਕੀਤਾ, ਜਦ ਕਿ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ।ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਵਿਧਾਨ ਸਭਾ ‘ਚੋਂ ਵਾਕ–ਆਊਟ ਕੀਤਾ। ਉਨ੍ਹਾਂ ਦਾ ਦੋਸ਼ ਸੀ ਕਿ ਉਨ੍ਹਾਂ ਨੂੰ ਬੋਲਣ ਦਾ ਸਮਾਂ ਨਹੀਂ ਦਿੱਤਾ ਗਿਆ।

Real Estate