ਨਹੀਂ ਚੱਲ ਰਿਹਾ ਨਿਰਭੈਯਾ ਮਾਮਲੇ ਦੇ ਦੋਸ਼ੀਆਂ ਦਾ ਕੋਈ ਵੀ ਦਾਅ : ਸੁਪਰੀਮ ਕੋਰਟ ਵੱਲੋਂ ਇੱਕ ਹੋਰ ਦੋਸ਼ੀ ਦੀ ਪਟੀਸ਼ਨ ਖ਼ਾਰਜ

975

ਨਿਰਭੈਯਾ ਮਾਮਲੇ ਦੇ ਇੱਕ ਦੋਸ਼ੀ ਪਵਨ ਦੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਖ਼ਾਰਜ ਕਰ ਦਿੱਤਾ ਹੈ। ਪਵਨ ਨੇ ਆਪਣੀ ਪਟੀਸ਼ਨ ‘ਚ ਦਾਅਵਾ ਕੀਤਾ ਸੀ ਕਿ ਅਪਰਾਧ ਵੇਲੇ ਉਹ ਨਾਬਾਲਗ ਸੀ ਅਤੇ ਦਿੱਲੀ ਹਾਈਕੋਰਟ ਨੇ ਇਸ ਤੱਥ ਦੀ ਅਣਦੇਖੀ ਕੀਤੀ ਸੀ। ਜਸਟਿਸ ਆਰ। ਭਾਨੂੰਮਤੀ, ਜਸਟਿਸ ਅਸ਼ੋਕ ਭੂਸ਼ਨ ਅਤੇ ਜਸਟਿਸ ਏ। ਐੱਸ। ਬੋਪੰਨਾ ਦੇ ਬੈਂਚ ਨੇ ਪਵਨ ਦੀ ਪਟੀਸ਼ਨ ‘ਤੇ ਸੁਣਵਾਈ ਕੀਤੀ ਸੀ। ਅਦਾਲਤ ਨੇ ਕਿਹਾ ਕਿ ਪਟੀਸ਼ਨ ਅਤੇ ਦਲੀਲਾਂ ‘ਚ ਕੁਝ ਵੀ ਨਵਾਂ ਨਹੀਂ ਹੈ। ਸਰਬਉੱਚ ਅਦਾਲਤ ਨੇ ਆਪਣੇ ਹੁਕਮ ‘ਚ ਦੱਸਿਆ ਹੈ ਕਿ ਹਾਈਕੋਰਟ ਨੇ ਸਹੀ ਆਧਾਰ ‘ਤੇ ਪਵਨ ਦੀ ਪਟੀਸ਼ਨ ਖ਼ਾਰਜ ਕੀਤੀ ਹੈ। ਪਵਨ ਦਾ ਕਹਿਣਾ ਹੈ ਕਿ ਅਪਰਾਧ ਸਮੇਂ ਉਹ ਨਾਬਾਲਗ ਸੀ ਅਤੇ ਦਿੱਲੀ ਹਾਈ ਕੋਰਟ ਦੇ ਇਸ ਤੱਥ ਨੂੰ ਨਜ਼ਰਅੰਦਾਜ਼ ਕੀਤਾ ਹੈ।
ਜੇ ਦੋਸ਼ੀ ਪਵਨ ਦੀ ਪਟੀਸ਼ਨ ਸੁਪਰੀਮ ਕੋਰਟ ਤੋਂ ਵੀ ਖਾਰਜ ਕਰ ਦਿੱਤੀ ਜਾਂਦੀ ਹੈ ਤਾਂ ਉਸ ਕੋਲ ਕਿਊਰੇਟਿਵ ਪਟੀਸ਼ਨ ਅਤੇ ਰਾਸ਼ਟਰਪਤੀ ਕੋਲ ਰਹਿਮ ਭੇਜ ਸਕਦਾ ਹੈ। ਪਰ ਨਿਰਭਯਾ ਕੇਸ ਦੇ ਇੱਕ ਹੋਰ ਦੋਸ਼ੀ ਮੁਕੇਸ਼ ਸਿੰਘ ਦੀ ਰਹਿਮ ਅਪੀਲ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਪਹਿਲਾਂ ਹੀ ਰੱਦ ਕਰ ਚੁੱਕੇ ਹਨ । ਕਿਊਰੇਟਿਵ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਮੁਕੇਸ਼ ਨੇ ਰਹਿਮ ਲਈ ਰਾਸ਼ਟਰਪਤੀ ਕੋਲ ਪਹੁੰਚ ਕੀਤੀ ਸੀ ਤੇ ਹੁਣ ਉਸ ਕੋਲ ਕੋਈ ਰਸਤਾਨ ਨਹੀਂ ਬਚਿਆ ਹੈ। ਚਾਰ ਦੋਸ਼ੀਆਂ ਵਿਨੈ ਸ਼ਰਮਾ (26), ਮੁਕੇਸ਼ ਸਿੰਘ (32), ਅਕਸ਼ੈ ਕੁਮਾਰ ਸਿੰਘ (31) ਅਤੇ ਪਵਨ ਗੁਪਤਾ (25) ਨੂੰ 1 ਫਰਵਰੀ ਨੂੰ ਸਵੇਰੇ 6 ਵਜੇ ਤਿਹਾੜ ਜੇਲ ‘ਚ ਫਾਂਸੀ ਦਿੱਤੀ ਜਾਣੀ ਹੈ।

Real Estate