ਚੀਨ ‘ਚ ਫੈਲੇ ਵਾਇਰਸ ਕਾਰਨ ਅੰਮ੍ਰਿਤਸਰ ਕੌਮਾਂਤਰੀ ਹਵਾਈ ਅੱਡੇ ਤੇ ਵੀ ਅਲਰਟ ਜਾਰੀ

1543

ਚੀਨ ‘ਚ ਕੋਰੋਨਾ ਵਾਇਰਸ ਕਾਰਨ ਹੋਈਆਂ ਮੌਤਾਂ ਦੇ ਮੱਦੇਨਜ਼ਰ ਸਿਹਤ ਵਿਭਾਗ ਜ਼ਿਲ੍ਹਾ ਅੰਮ੍ਰਿਤਸਰ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅਲਰਟ ਜਾਰੀ ਕੀਤਾ ਗਿਆ ਹੈ। ਸਿਵਲ ਸਰਜਨ ਅੰਮ੍ਰਿਤਸਰ ਅਨੁਸਾਰ ਕੋਰੋਨਾ ਵਾਇਰਸ ਪ੍ਰਭਾਵਿਤ ਦੇਸ਼ਾਂ ਤੋਂ ਆਉਣ ਵਾਲੇ ਯਾਤਰੂਆਂ ਦੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਜਾਂਚ ਕੀਤੀ ਜਾਵੇਗੀ।
ਪਿਛਲੇ ਦਿਨੀਂ ਚੀਨ ‘ਚ ਵਾਇਰਸ ਦੀ ਚਪੇਟ ਵਿੱਚ 45 ਸਾਲਾ ਦੀ ਭਾਰਤੀ ਸਕੂਲ ਅਧਿਆਪਕਾ ਵੀ ਆ ਗਈ ਸੀ। ਸ਼ੇਨਜੇਨ ਦੇ ਇੱਕ ਅੰਤਰਰਾਸ਼ਟਰੀ ਸਕੂਲ ਵਿੱਚ ਅਧਿਆਪਕਾ ਪ੍ਰੀਤੀ ਮਹੇਸ਼ਵਰੀ ਨੂੰ ਪਿਛਲੇ ਸ਼ੁੱਕਰਵਾਰ ਨੂੰ ਗੰਭੀਰ ਰੂਪ ਨਾਲ ਬੀਮਾਰ ਹੋਣ ਤੋਂ ਬਾਅਦ ਸਥਾਨਕ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਸੀ।

Real Estate