ਵਾਇਰਸ ਦਾ ਕਹਿਰ : ਚੀਨ ਨੇ ਰੱਦ ਕੀਤੇ ਆਪਣੇ ਨਵੇਂ ਸਾਲ ਦੇ ਜਸ਼ਨ

1577

ਚੀਨ ‘ਚ ਮਨਾਏ ਜਾਂਦੇ ਚੀਨੀ ਨਵੇਂ ਸਾਲ ਦੇ ਜਸ਼ਨ ਇਸ ਵਾਰ ਨਹੀਂ ਹੋ ਰਹੇ। ਕੋਰੋਨਾ ਵਾਇਰਸ ਦੇ ਇਨਫ਼ੈਕਸ਼ਨ ਦੇ ਖ਼ਤਰੇ ਨੂੰ ਘਟਾਉਣ ਲਈ ਚੀਨ ਦੇ ਵੱਖ-ਵੱਖ ਸ਼ਹਿਰਾਂ ‘ਚ ਪ੍ਰਸ਼ਾਸਨ ਵਲੋਂ ਇਹ ਫ਼ੈਸਲਾ ਲਿਆ ਗਿਆ ਹੈ।ਬੀਜ਼ਿੰਗ, ਮਕਾਓ, ਹਾਂਗਕਾਂਗ ਆਦਿ ਸ਼ਹਿਰਾਂ ਵਿੱਚ ਕਈ ਵੱਡੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ ਕਿਉਂਕਿ ਪ੍ਰਸ਼ਾਸਨ ਨੂੰ ਖ਼ਦਸ਼ਾ ਹੈ ਕਿ ਇਸ ਨਾਲ ਵਾਇਰਸ ਫੈਲਣ ਦਾ ਖ਼ਤਰਾ ਹੋਰ ਵੱਧ ਜਾਵੇਗਾ।ਇਸ ਤੋਂ ਪਹਿਲਾਂ ਕੱਲ੍ਹ ਚੀਨ ਦੇ ਵੁਹਾਨ ਸ਼ਹਿਰ ਵਿੱਚ ਲੋਕਾਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਨੂੰ ਕਿਹਾ ਗਿਆ ਸੀ। ਇਸ ਦੇ ਨਾਲ ਹੀ ਲਗਭਗ ਇੱਕ ਕਰੋੜ ਦੀ ਅਬਾਦੀ ਵਾਲੇ ਇਸ ਸ਼ਹਿਰ ਵਿੱਚ ਜਨਤਕ ਟਰਾਂਸਪੋਰਟ ਨੂੰ ਬੰਦ ਕਰ ਦਿੱਤਾ ਗਿਆ ਸੀ। ਵੁਹਾਨ ਵਿੱਚ ਵਾਇਰਸ ਨਾਲ 17 ਜਣਿਆਂ ਦੀ ਮੌਤ ਹੋ ਚੁੱਕੀ ਹੈ। ਸ਼ਹਿਰ ਵਿੱਚ ਵਾਇਰਸ ਤੋਂ ਪ੍ਰਭਾਵਿਤ 500 ਕੇਸਾਂ ਦੀ ਪੁਸ਼ਟੀ ਹੋਈ ਹੈਸਾਲ 2000 ਵਿੱਚ ਜਿਸ ਸਾਰਸ ਵਾਇਰਸ ਨਾਲ ਦੁਨੀਆਂ ਭਰ ਵਿੱਚ 800 ਮੌਤਾਂ ਹੋਈਆਂ ਸਨ ਉਹ ਵੀ ਇਸੇ ਵਰਗ ਨਾਲ ਸੰਬਧਿਤ ਸੀ।ਇਸ ਵਾਇਰਸ ਨਾਲ ਹੁਣ ਤੱਕ ਹੋਈਆਂ ਮੌਤਾਂ ਚੀਨ ਦੇ ਵੁਹਾਨ ਸ਼ਹਿਰ ਦੇ ਆਸਪਾਸ ਹੁਬਈ ਸੂਬੇ ਵਿੱਚ ਹੋਈਆਂ ਹਨ। ਵੂਹਾਨ ਦੇ ਵਸਨੀਕਾਂ ਨੂੰ ਕਿਹਾ ਗਿਆ ਹੈ ਕਿ ਉਹ ‘ਕਿਸੇ ਵਿਸ਼ੇਸ਼ ਕਾਰਨ ਬਿਨਾਂ’ ਸ਼ਹਿਰ ਨਾ ਛੱਡਣ ਅਤੇ ਇਸ ਆਦੇਸ਼ ਦੇ ਨਾਲ ਆਵਾਜਾਈ ਬੰਦ ਕਰ ਦਿੱਤੀ ਗਈ ਹੈ। ਵੂਹਾਨ ਤੋਂ ਹਵਾਈ ਉਡਾਣਾਂ ਅਤੇ ਰੇਲੱਗਡੀਆਂ ਅਣਮਿਥੇ ਸਮੇਂ ਲਈ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਸ਼ਹਿਰ ਤੋਂ ਬਾਹਰ ਜਾਂਦੀਆਂ ਸੜਕਾਂ ’ਤੇ ਟੌਲ ਬੰਦ ਕਰ ਦਿੱਤੇ ਹਨ, ਜਿਸ ਕਾਰਨ ਸ਼ਹਿਰ ਵਿੱਚ ਫਸੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਹੈ। ਇਸ ਆਦੇਸ਼ ਤੋਂ ਕੁਝ ਹੀ ਘੰਟਿਆਂ ਬਾਅਦ ਗੁਆਂਢੀ ਸ਼ਹਿਰ ਹੁਆਂਗਾਂਗ ਵਿੱਚ ਐਲਾਨ ਕਰ ਦਿੱਤਾ ਗਿਆ ਕਿ ਜਨਤਕ ਆਵਾਜਾਈ ਅਤੇ ਰੇਲ ਸੇਵਾਵਾਂ ਅੱਧੀ ਰਾਤ ਤੋਂ ਬਾਅਦ ਮੁਲਤਵੀ ਕਰ ਦਿੱਤੀਆਂ ਜਾਣਗੀਆਂ ਅਤੇ 75 ਲੱਖ ਦੀ ਆਬਾਦੀ ਵਾਲੇ ਇਸ ਸ਼ਹਿਰ ਦੇ ਵਸਨੀਕਾਂ ਨੂੰ ਸ਼ਹਿਰ ਨਾ ਛੱਡਣ ਦਾ ਆਦੇਸ਼ ਦਿੱਤਾ ਗਿਆ ਹੈ। ਜਿਨੇਵਾ ਵਿੱਚ ਹੋਈ ਵਿਸ਼ਵ ਸਿਹਤ ਸੰਗਠਨ ਦੀ ਬੈਠਕ ਤੋਂ ਬਾਅਦ ਕਿਹਾ ਗਿਆ ਹੈ ਕਿ ਹਾਲੇ ਇਸ ਨੂੰ “ਵਿਸ਼ਵੀ ਐਮਰਜੈਂਸੀ” ਨਹੀਂ ਐਲਾਨਿਆ ਜਾਵੇਗਾ।

Real Estate