ਨਿਰਭੈਆ ਮਾਮਲੇ ਦਾ ਦੋਸ਼ੀ ਰਾਸ਼ਟਰਪਤੀ ਦੇ ਫੈਸਲੇ ਨੂੰ ਚੁਣੌਤੀ ਦੇਣ ਸੁਪਰੀਮ ਕੋਰਟ ਪਹੁੰਚਿਆ !

816

ਰਾਸ਼ਟਰਪਤੀ ਰਾਮਨਾਥ ਕੋਵਿੰਦ ਵੱਲੋਂ ਖਾਰਜ ਕੀਤੀ ਦਇਆ ਪਟੀਸ਼ਨ ਦੇ ਫੈਸਲੇ ਨੂੰ ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ ਦੇ ਦੋਸ਼ੀ ਮੁਕੇਸ਼ ਕੁਮਾਰ ਹੁਣ ਸੁਪਰੀਮ ਕੋਰਟ ‘ਚ ਚੁਣੌਤੀ ਦੇ ਦਿੱਤੀ ਹੈ। ਇਸ ਸੰਬੰਧੀ ਜਾਣਕਾਰੀ ਦੋਸ਼ੀ ਦੀ ਵਕੀਲ ਵਰਿੰਦਾ ਗਰੋਵਰ ਵਲੋਂ ਦਿੱਤੀ ਗਈ ਹੈ।
ਇਸ ਤੋਂ ਪਹਿਲਾਂ ਦਿੱਲੀ ਦੀ ਅਦਾਲਤ ਨੇ ਇਸ ਮਾਮਲੇ (ਜਿਸ ਨੂੰ ਮੀਡੀਆ ਹੁਣ ਨਿਰਭਯਾ ਕੇਸ ਵਜੋਂ ਵੀ ਚੇਤੇ ਕਰਦਾ ਹੈ) ਦੇ ਦੋ ਦੋਸ਼ੀਆਂ ਦੀ ਪਟੀਸ਼ਨ ਰੱਦ ਕਰ ਦਿੱਤੀ ਸੀ; ਜਿਸ ਵਿੱਚ ਦੋਸ਼ੀਆਂ ਦੇ ਵਕੀਲ ਨੇ ਤਿਹਾੜ ਜੇਲ੍ਹ ਤੋਂ ਰਹਿਮ ਦੀ ਪਟੀਸ਼ਨ ਦਾਖ਼ਲ ਕਰਨ ਲਈ ਲੋੜੀਂਦੇ ਦਸਤਾਵੇਜ਼ ਦੇਣ ਦੀ ਮੰਗ ਅਦਾਲਤ ਤੋਂ ਕੀਤੀ ਸੀ।ਪਰ ਅਦਾਲਤ ਨੇ ਦੋਵੇਂ ਧਿਰਾਂ ਦੀ ਸੁਣਵਾਈ ਤੋਂ ਬਾਅਦ ਪਟੀਸ਼ਨ ਰੱਦ ਕਰ ਦਿੱਤੀ। ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਨਿਰਭਯਾ ਗੈਂਗਰੇਪ ਤੇ ਕਤਲ ਕੇਸ ਦੇ ਦੋਸ਼ੀਆਂ ਦੇ ਵਕੀਲ ਦੀ ਪਟੀਸ਼ਨ ਦਾ ਨਿਬੇੜਾ ਕਰਦਿਆਂ ਅੱਜ ਸਨਿੱਚਰਵਾਰ ਨੂੰ ਕਿਹਾ ਕਿ ਅੱਗੇ ਕਿਸੇ ਦਿਸ਼ਾ–ਨਿਰਦੇਸ਼ ਦੀ ਜ਼ਰੂਰਤ ਨਹੀਂ ਹੈ।ਵਕੀਲ ਨੇ ਪਟੀਸ਼ਨ ’ਚ ਦੋਸ਼ ਲਾਇਆ ਸੀ ਕਿ ਜੇਲ੍ਹ ਦੇ ਅਧਿਕਾਰੀ ਉਹ ਦਸਤਾਵੇਜ਼ ਮੁਹੱਈਆ ਨਹੀਂ ਕਰਵਾ ਰਹੇ ਹਨ, ਜੋ ਰਹਿਮ ਤੇ ਸੁਧਾਰਾਤਮਕ ਪਟੀਸ਼ਨਾਂ ਦਾਇਰ ਕਰਨ ਲਈ ਜ਼ਰੂਰੀ ਹਨ। ਵਧੀਕ ਸੈਸ਼ਨਜ਼ ਜੱਜ ਅਜੇ ਕੁਮਾਰ ਜੈਨ ਨੇ ਕਿਹਾ ਕਿ ਦੋਸ਼ੀਆਂ ਦੇ ਵਕੀਲ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਨਾਲ ਸਬੰਧਤ ਦਸਤਾਵੇਜ਼, ਪੇਂਟਿੰਗ ਤੇ ਡਾਇਰੀ ਦੀਆਂ ਤਸਵੀਰਾਂ ਲੈ ਸਕਦੇ ਹਨ।ਦਿੱਲੀ ਪੁਲਿਸ ਵੱਲੋਂ ਪੇਸ਼ ਹੋਏ ਸਰਕਾਰੀ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਨੇ 2012 ਦੇ ਨਿਰਭਯਾ ਬਲਾਤਕਾਰ ਤੇ ਕਤਲ ਮਾਮਲੇ ’ਚ ਮੌਤ ਦੀ ਸਜ਼ਾ–ਯਾਫ਼ਤਾ ਦੋਸ਼ੀਆਂ ਦੇ ਵਕੀਲ ਵੱਲੋਂ ਮੰਗੇ ਗਏ ਸਾਰੇ ਦਸਤਾਵੇਜ਼ ਮੁਹੱਈਆ ਕਰਵਾ ਦਿੱਤੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਦੋਸ਼ੀ ਕੇਵਲ ਦੇਰੀ ਕਰਨ ਦੀ ਤਰਕੀਬ ਅਪਣਾ ਰਹੇ ਹਨ।

Real Estate