ਕੋਚਿੰਗ ਸੈਂਟਰ ਦੀ ਇਮਾਰਤ ਡਿੱਗੀ 4 ਵਿਦਿਆਰਥੀਆਂ ਸਮੇਤ 5 ਦੀ ਮੌਤ

ਸ਼ਨੀਵਾਰ ਨੂੰ ਦਿੱਲੀ ਦੇ ਭਜਨਪੁਰਾ ਖੇਤਰ ਵਿੱਚ ਇੱਕ ਕੋਚਿੰਗ ਸੈਂਟਰ ਇਮਾਰਤ ਡਿੱਗਣ ਕਾਰਨ 5 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ‘ਚ 4 ਵਿਦਿਆਰਥੀ ਹਨ ਜਦੋਂ ਕਿ ਇਸ ਹਾਦਸੇ ‘ਚ ਕਈ ਵਿਦਿਆਰਥੀ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਹੈ। ਹਾਦਸੇ ‘ਚ ਕੋਚਿੰਗ ਸੈਂਟਰ ਦਾ ਮਾਲਕ ਵੀ ਗੰਭੀਰ ਰੂਪ ਨਾਲ ਜ਼ਖਮੀ ਹੋਇਆ ਹੈ ਜਿਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਹੈ। ਖ਼ਬਰਾਂ ਅਨੁਸਾਰ ਜਿੱਥੇ ਕੋਚਿੰਗ ਸੈਂਟਰ ਚਲਾਇਆ ਜਾ ਰਿਹਾ ਸੀ ਉਸ ਦੇ ਨਾਲ ਵਾਲੀ ਬਿਲਡਿੰਗ ਦਾ ਨਿਰਮਾਣ ਦਾ ਕੰਮ ਚੱਲ ਰਿਹਾ ਸੀ ਜਦੋਂ ਉਹ ਬਿਲਡਿੰਗ ਡਿੱਗੀ ਤਾਂ ਉਸ ਨੇ ਕੋਚਿੰਗ ਵਾਲੇ ਕਮਰੇ ਨੂੰ ਵੀ ਆਪਣੀ ਲਪੇਟ ‘ਚ ਲੈ ਲਿਆ ਜਿਸ ਕਾਰਨ ਇਹ ਹਾਦਸਾ ਵਾਪਰਿਆ।

Real Estate