ਅਕਾਲੀ–ਭਾਜਪਾ ਗੱਠਜੋੜ ਸੁਖਬੀਰ ਬਾਦਲ ਨੂੰ ਲਗਦਾ ਪੰਜਾਬ ’ਚ ਸ਼ਾਂਤੀ ਤੇ ਖ਼ੁਸ਼ਹਾਲੀ ਲਈ ਜ਼ਰੂਰੀ !

533

ਸ਼੍ਰੋਮਣੀ ਅਕਾਲੀ ਦਲ(ਬਾਦਲ) ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉੱਪ–ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਹੈ ਕਿ ਪੰਜਾਬ ਵਿੱਚ ਸ਼ਾਂਤੀ ਤੇ ਖ਼ੁਸ਼ਹਾਲੀ ਲਈ ਅਕਾਲੀ ਦਲ ਤੇ ਭਾਜਪਾ ਵਿਚਾਲੇ ਗੱਠਜੋੜ ਬਹੁਤ ਜ਼ਰੂਰੀ ਹੈ , ਇਸ ਲਈ ਪੰਜਾਬ ’ਚ ਗੱਠਜੋੜ ਕਾਇਮ ਰਹੇਗਾ। ਸ੍ਰੀ ਹਰਿਮੰਦਰ ਸਾਹਿਬ ਪੁੱਜੇ ਬਾਦਲ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਉਸ ਚਿੱਠੀ ਦਾ ਜ਼ਿਕਰ ਵੀ ਕੀਤਾ, ਜਿਸ ਵਿੱਚ ਹਿਟਲਰ–ਟਿੱਪਣੀ ਕੀਤੀ ਗਈ ਸੀ। ਸੁਖਬੀਰ ਬਾਦਲ ਨੇ ਕਿਹਾ ਕਿ ਕੈਪਟਨ ਸਾਹਿਬ ਨੂੰ ਪਹਿਲਾਂ ਉਹ ਵੇਖਣਾ ਚਾਹੀਦਾ ਹੈ, ਜੋ ਗਾਂਧੀ ਪਰਿਵਾਰ ਨੇ ਸਿੱਖਾਂ ਨਾਲ ਕੀਤਾ ਸੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤਾਂ ਸਿਰਫ਼ ਗਾਂਧੀ ਪਰਿਵਾਰ ਦੀਆਂ ਤਾਰੀਫ਼ਾਂ ਕਰ ਕੇ ਆਪਣੀ ਕੁਰਸੀ ਬਚਾਉਣ ‘ਚ ਜੁਟੇ ਹੋਏ ਹਨ। ਸਵੇਰੇ ਸੁਖਬੀਰ ਬਾਦਲ ਨਾਲ ਕੇਂਦਰੀ ਫ਼ੂਡ ਪ੍ਰੋਸੈਸਿੰਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਵੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।

Real Estate