ਕੈਨੇਡਾ ਵਿੱਚ ਕੋਰੋਨਾ ਵਾਇਰਸ ਦੇ 2 ਮਾਮਲੇ

1998

ਕੈਨੇਡਾ ਦੇ ਟੋਰਾਂਟੋ ‘ਚ 2 ਵਿਅਕਤੀਆਂ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਪਾਇਆ ਗਿਆ ਹੈ। ਜਿਸ ਤੋਂ ਬਾਅਦ ਪੂਰੇ ਦੇਸ਼ ‘ਚ ਚੌਕਸੀ ਵਧਾ ਦਿੱਤੀ ਗਈ ਹੈ। ਦੋਵੇਂ ਮਰੀਜ਼ਾਂ ਨੂੰ ਮੈਡੀਕਲ ਨਿਗਰਾਨੀ ਹੇਠ ਰੱਖਿਆ ਗਿਆ ਤਾਂ ਜੋਂ ਵਾਇਰਸ ਅੱਗੇ ਨਾ ਫੈਲੇ। ਏਅਰਪੋਰਟ ‘ਤੇ ਧਰਮਲ ਸਕੈਨਿੰਗ ਦੀ ਵਿਵਸਥਾ ਕਰ ਦਿੱਤੀ ਗਈ ਹੈ। ਇਹ ਵਾਇਰਸ ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲਿਆ ਹੈ । ਚੀਨ ‘ਚ 80 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ 2700 ਤੋਂ ਵੱਧ ਲੋਕ ਪੀੜਤ ਹਨ। ਇਹਨਾ ‘ਚ ਕਈਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਚੀਨ ‘ਚ ਆਉਣ ਅਤੇ ਜਾਣ ਵਾਲੀਆਂ ਸਾਰੀਆਂ ਫਲਾਈਟਾ ‘ਤੇ ਵੀ ਰੋਕ ਲਗਾ ਦਿੱਤੀ ਗਈ ਹੈ। ਕੋਰੋਨਾ ਵਾਇਰਸ ਦੀ ਪਛਾਣ ਪਹਿਲੀ ਵਾਰ 1960 ‘ਚ ਹੋਈ। ਹੁਣ ਤਕ ਇਸ ਦੀਆਂ 6 ਕਿਸਮਾਂ ਦੀ ਪਛਾਣ ਹੋ ਚੁੱਕੀ ਹੈ। ਪਰ ਜਿਸ ਕੋਰੋਨਾ ਵਾਇਰਸ ਨੇ ਦਹਿਸ਼ਤ ਮਚਾਈ ਹੈ ਉਹ ਬਿਲਕੁੱਲ ਨਵਾਂ ਤੇ ਜਾਨਲੇਵਾ ਹੈ। ਕੋਰੋਨਾ ਵਾਇਰਸ ਦੀ ਲਪੇਟ ਵਿਚ ਆਏ ਲੋਕਾਂ ‘ਚ ਸਰਦੀ ਸ਼ੁਰੂਆਤੀ ਲੱਛਣ ਖਾਂਸੀ ਜ਼ੁਖਾਮ ਵਰਗੀਆ ਬਿਮਾਰੀਆਂ ਦੇ ਲੱਛਣ ਦਿਖਾਈ ਦਿੰਦੇ ਹਨ।

Real Estate