ਭਾਰਤ ਚੇ ਕਈ ਸੂਬਿਆਂ ‘ਚ ਵਾਇਰਸ ਦੇ ਸ਼ੱਕੀ ਮਾਮਲੇ : ਪੰਜਾਬ ‘ਚ 16 ਸ਼ੱਕੀ ਮਰੀਜ਼ ਨਿਗਰਾਨੀ ਹੇਠ !

ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਵੀ ਕੋਰੋਨਾ ਵਾਇਰਸ ਦੇ ਸ਼ੱਕੀ ਮਾਮਲੇ ਮਾਮਲੇ ਸਾਹਮਣੇ ਆ ਰਹੇ ਹਨ। ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਬਿਆਨ ਰਾਹੀਂ ਦੱਸਿਆ ਹੈ ਕਿ ਹਰਿਆਣਾ ਵਿੱਚ ਕੋਰੋਨਾ ਵਾਇਰਸ ਦੇ 2 ਸ਼ੱਕੀ ਮਰੀਜ਼ ਸਾਹਮਣੇ ਆਏ। ਪਰ ਇਨ੍ਹਾਂ ਵਿੱਚੋਂ ਕਿਸੇ ਨੂੰ ਵੀ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ ਨਹੀਂ ਹੋਈ ਹੈ। ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ ਅਤੇ ਉਹ ਨਿਗਰਾਨੀ ਹੇਠ ਹਨ।
ਅੱਜ ਪੰਜਾਬ ਦੇ ਵੀ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਸੀ ਕਿ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 16 ਸ਼ੱਕੀ ਮਰੀਜ਼ ਨੂੰ ਨਿਰਗਾਨੀ ਹੇਠ ਰੱਖਿਆ ਗਿਆ ਹੈ ਪਰ ਇਨ੍ਹਾਂ ਵਿੱਚੋਂ ਕਿਸੇ ਨੂੰ ਵੀ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ ਨਹੀਂ ਹੋਈ ਹੈ। ਇਸ ਤੋਂ ਪਹਿਲਾਂ ਚੰਡੀਗੜ੍ਹ–ਮੋਹਾਲੀ–ਪੰਚਕੂਲਾ ’ਚ ਕੋਰੋਨਾ ਵਾਇਰਸ ਦਾ ਪਹਿਲਾ ਸ਼ੱਕੀ ਮਾਮਲਾ ਸਾਹਮਣੇ ਆਇਆ ਜਿਸ ਨੂੰ ਪੀਜੀਆਈ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ । ਪ੍ਰਾਪਤ ਜਾਣਕਾਰੀ ਮੁਤਾਬਕ ਮਰੀਜ਼ ਇੱਕ ਹਫ਼ਤਾ ਪਹਿਲਾਂ ਹੀ ਚੀਨ ਤੋਂ ਮੁਹਾਲੀ ਪਰਤਿਆ ਸੀ। ਕੱਲ੍ਹ ਸੋਮਵਾਰ ਨੂੰ ਉਸ ਨੂੰ ਸਿਰ ਦਰਦ ਤੇ ਹੋਰ ਸ਼ਿਕਾਇਤਾਂ ਕਾਰਨ ਪੀਜੀਆਈ–ਚੰਡੀਗੜ੍ਹ ਭੇਜ ਦਿੱਤਾ ਗਿਆ। ਉੱਥੇ ਹੁਣ ਉਸ ਦਾ ਇਲਾਜ ਚੱਲ ਰਿਹਾ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਮੋਹਾਲੀ ਦੇ ਹਵਾਈ ਅੱਡੇ ਉੱਤੇ ਚੀਨ ਤੋਂ ਆਉਣ ਵਾਲੇ ਯਾਤਰੀਆਂ ਦੀ ਮੈਡੀਕਲ ਜਾਂਚ ਉੱਥੇ ਹਵਾਈ ਅੱਡੇ ’ਤੇ ਹੀ ਕਰਨ ਦੇ ਹੁਕਮ ਦਿੱਤੇ ਹਨ।

Real Estate