ਬੈਡਮਿੰਟਨ ਖਿਡਾਰਨ ਸਾਇਨਾ ਭਾਜਪਾ ‘ਚ ਸ਼ਾਮਲ

653

ਭਾਰਤ ਦੀ ਬੈਡਮਿੰਟਨ ਚੈਂਪੀਅਨ ਸਾਇਨਾ ਨੇਹਵਾਲ ਕੇਂਦਰ ‘ਚ ਸੱਤਾਧਾਰੀ ਭਾਜਪਾ ਪਾਰਟੀ ਵਿੱਚ ਸ਼ਾਮਲ ਹੋ ਗਈ ਹੈ। ਕਿਹਾ ਜਾ ਰਿਹਾ ਹੈ ਉਹ 8 ਫਰਵਰੀ ਨੂੰ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਲਈ ਚੋਣ ਪ੍ਰਚਾਰ ਕਰ ਸਕਦੇ ਹਨ। ਇਸੇ ਦੌਰਾਨ ਸਾਇਨਾ ਨੇ ਕਿਹਾ ਕਿ ਜਿਸ ਤਰ੍ਹਾਂ ਉਹ ਖੇਡਾਂ ‘ਚ ਮਿਹਨਤ ਕਰ ਰਹੀ ਹੈ ਉਸੇ ਤਰ੍ਹਾਂ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਲਈ ਮਿਹਨਤ ਕਰ ਰਹੇ ਹਨ ਅਤੇ ਇਸੇ ਲਈ ਹੀ ਉਹ ਇੱਕ ਮਿਹਨਤੀ ਵਿਅਕਤੀ ਦਾ ਸਾਥ ਦੇਣਾ ਚਾਹੁੰਦੀ ਹੈ। ਇੱਥੇ ਹੀ ਬੱਸ ਨਹੀਂ ਉਨ੍ਹਾਂ ਕਿਹਾ ਕਿ, “ਮੈਂ ਨਰਿੰਦਰ ਸਰ ਤੋਂ ਬਹੁਤ ਪ੍ਰੇਰਣਾ ਲੈਂਦੀ ਹਾਂ”।

Real Estate