ਦੋਸ਼ੀਆਂ ਦੇ ਵਕੀਲ ਦੀ ਨਿਰਭੈਯਾ ਦੀ ਮਾਂ ਨੂੰ ਚੁਣੌਤੀ “ਕਦੇ ਫਾਂਸੀ ਨਹੀਂ ਹੋਵੇਗੀ” !

864

ਅੱਜ ਸ਼ੁੱਕਰਵਾਰ ਨੂੰ ਪਟਿਆਲਾ ਹਾਊਸ ਕੋਰਟ ਨੇ ਨਿਰਭਯਾ ਸਮੂਹਿਕ ਜਬਰ ਜਨਾਹ ਅਤੇ ਕਤਲ ਕੇਸ ਵਿੱਚ ਮੌਤ ਦੀ ਸਜ਼ਾ ਸੁਣਾਏ ਦੋਸ਼ੀਆਂ ਦੀ ਫਾਂਸੀ ਉੱਤੇ ਸ਼ੁੱਕਰਵਾਰ ਨੂੰ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ। ਨਿਰਭਯਾ ਸਮੂਹਿਕ ਜਬਰ ਜਨਾਹ ਦੇ ਮਾਮਲੇ ਵਿੱਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਦੋਸ਼ੀਆਂ ਦੀ ਅਪੀਲ ‘ਤੇ ਫੈਸਲਾ ਰਾਖਵਾਂ ਰੱਖ ਲਿਆ, ਜਿਸ ਵਿੱਚ ਦੋਸ਼ੀ ਨੇ 1 ਫਰਵਰੀ ਨੂੰ ਮੌਤ ਦੀ ਸਜ਼ਾ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਇਕ ਪਟੀਸ਼ਨ ਦੀ ਸੁਣਵਾਈ ਨੂੰ ਚੁਣੌਤੀ ਦਿੱਤੀ ਸੀ ਜਿਸ ਵਿੱਚ ਤਿੰਨ ਦੋਸ਼ੀਆਂ ਨੂੰ ਮੌਤ ਦੀ ਸਜ਼ਾ ‘ਤੇ ਰੋਕ ਲਗਾਉਣ ਦੀ ਬੇਨਤੀ ਕੀਤੀ ਗਈ ਸੀ। ਦੋਸ਼ੀ ਅਕਸ਼ੈ ਠਾਕੁਰ, ਵਿਨੈ ਸ਼ਰਮਾ ਅਤੇ ਪਵਨ ਗੁਪਤਾ ਦੇ ਵਕੀਲ ਦੇ ਵਕੀਲ ਏਪੀ ਸਿੰਘ ਨੇ ਅਦਾਲਤ ਨੂੰ ਦੱਸਿਆ ਕਿ ਇਹ ਦੋਸ਼ੀ ਅੱਤਵਾਦੀ ਨਹੀਂ ਹਨ। ਵਕੀਲ ਨੇ ਜੇਲ੍ਹ ਮੈਨੂਅਲ ਦੇ ਨਿਯਮ 836 ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਇੱਕ ਕੇਸ ਵਿੱਚ ਜਿੱਥੇ ਇੱਕ ਤੋਂ ਵੱਧ ਵਿਅਕਤੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਜਾਂਦੀ ਹੈ, ਦੋਸ਼ੀ ਨੂੰ ਉਦੋਂ ਤੱਕ ਫਾਂਸੀ ਨਹੀਂ ਦਿੱਤੀ ਜਾਂਦੀ ਜਦ ਤੱਕ ਉਹ ਆਪਣੇ ਕਾਨੂੰਨੀ ਵਿਕਲਪਾਂ ਦੀ ਵਰਤੋਂ ਨਾ ਕਰ ਲੈਣ। ਦੂਜੇ ਪਾਸੇ ਤਿਹਾੜ ਜੇਲ੍ਹ ਅਧਿਕਾਰੀਆਂ ਨੇ ਦਿੱਲੀ ਅਦਾਲਤ ਨੂੰ ਦੱਸਿਆ ਕਿ ਸਿਰਫ ਇੱਕ ਦੋਸ਼ੀ ਦੀ ਰਹਿਮ ਦੀ ਅਪੀਲ ਲੰਬਿਤ ਹੈ, ਦੂਜਿਆਂ ਨੂੰ ਫਾਂਸੀ ਦਿੱਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਦੋਸ਼ੀਆਂ ਦੇ ਵਕੀਲ ਨੇ ਦਿੱਲੀ ਅਦਾਲਤ ਨੂੰ ਦੱਸਿਆ ਕਿ ਨਿਯਮਾਂ ਅਨੁਸਾਰ ਇਕ ਦੋਸ਼ੀ ਦੀ ਪਟੀਸ਼ਨ ਪੈਂਡਿੰਗ ਹੈ ਤਾਂ ਦੂਜਿਆਂ ਨੂੰ ਵੀ ਫਾਂਸੀ ਨਹੀਂ ਦਿੱਤੀ ਜਾ ਸਕਦੀ।
ਫਾਂਸੀ ਉੱਤੇ ਰੋਕ ਤੋਂ ਬਾਅਦ ਨਿਰਭੈਯਾ ਦੀ ਮਾਂ ਆਸ਼ਾ ਦੇਵੀ ਮੀਡੀਆ ਸਾਹਮਣੇ ਭਾਵੁਕ ਹੋ ਗਈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਦੇ ਵਕੀਲ ਏਪੀ ਸਿੰਘ ਨੇ ਮੈਨੂੰ ਇਹ ਕਹਿ ਕੇ ਚੁਣੌਤੀ ਦਿੱਤੀ ਕਿ ਦੋਸ਼ੀਆਂ ਨੂੰ ਕਦੇ ਫਾਂਸੀ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੈਂ ਆਪਣੀ ਲੜਾਈ ਜਾਰੀ ਰੱਖਾਂਗੀ। ਸਰਕਾਰ ਨੂੰ ਦੋਸ਼ੀਆਂ ਨੂੰ ਫਾਂਸੀ ਦੇਣੀ ਹੀ ਹੋਵੇਗੀ।

Real Estate