ਸਿੱਧੂ ਮੂਸੇਵਾਲਾ ਤੇ ਮਨਕਿਰਤ ਔਲਖ ‘ਤੇ ਮਾਮਲਾ ਦਰਜ

775

ਮਾਨਸਾ ਪੁਲਿਸ ਨੇ ਸੋਸ਼ਲ ਮੀਡੀਆ ‘ਤੇ ਅਪਲੋਡ ਕੀਤੀ ਗਈ ਇਕ ਵੀਡੀਓ ਕਲਿੱਪ ਰਾਹੀਂ ਹਿੰਸਾ ਨੂੰ ਫੈਲਾਉਣ ਦੇ ਦੋਸ਼ ਵਿਚ ਸਿੱਧੂ ਮੂਸੇ ਵਾਲਾ ਵਜੋਂ ਜਾਣੇ ਜਾਂਦੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਅਤੇ ਮਨਕੀਰਤ ਔਲਖ ਖ਼ਿਲਾਫ਼ ਕੇਸ ਦਰਜ ਕੀਤਾ ਹੈ।ਮਾਨਸਾ ਐਸ ਐਸ।ਪੀ ਅਨੁਸਾਰ ਐਫਆਈਆਰ ਨੰਬਰ 35 ਤਹਿਤ ਸਦਰ ਥਾਣਾ ਮਾਨਸਾ ਵਿਖੇ ਧਾਰਾ 294 ਅਧੀਨ , 504 ਅਤੇ 149 ਤਹਿਤ ਦੋਵਾਂ ਗਾਇਕਾਂ ਵਿਰੁੱਧ ਕੱਲ ਰਾਤ ਮਾਮਲਾ ਦਰਜ ਕੀਤਾ ਗਿਆ ਸੀ। ਇਸ ਸਬੰਧੀ ਸ਼ਿਕਾਇਤ ਦਰਜ ਕਰਵਾਈ ਗਈ ਸੀ।ਪੁਲਿਸ ਅਨੁਸਾਰ ਇਹ ਕਲਿੱਪ / ਗਾਣਾ ਗਾਇਕ ਮੂਸੇ ਵਾਲਾ ਅਤੇ ਉਸਦੇ ਸਾਥੀਆਂ ਵਲੋਂ ਜ਼ਿਲ੍ਹਾ ਮਾਨਸਾ ਦੇ ਪਿੰਡ ਮੂਸਾ ਵਿਖੇ ਰਿਕਾਰਡ ਕੀਤਾ ਗਿਆ ਸੀ। ਇਸ ਤੋਂ ਬਾਅਦ, ਗਾਣੇ ਦਾ ਕਲਿੱਪ ਯੂਟਿਊਬ, ਟਿੱਕ-ਟਾਕ, ਫੇਸਬੁੱਕ ਅਤੇ ਹੋਰ ਸੋਸ਼ਲ ਮੀਡੀਆ ਸਾਈਟਾਂ ‘ਤੇ ਅਪਲੋਡ ਕੀਤਾ ਗਿਆ ਸੀ। ਇਹ ਗਾਣਾ ਹਿੰਸਾ ਅਤੇ ਹਥਿਆਰਾਂ ਦੇ ਸਭਿਆਚਾਰ ਨੂੰ ਵਧਾਵਾ ਦੇਣ ਵਾਲਾ ਜਾਪਿਆ । ਐਸ ਐਸ।ਪੀ ਮਾਨਸਾ ਨੇ ਕਿਹਾ ਕਿ ਮੂਸੇ ਵਾਲੇ ਦਾ ਗਾਣਾ, ‘ਪੱਖੀਆਂ ਪੱਖੀਆਂ ਪੱਖੀਆਂ, ਬੰਦੂਕ ਵਿਚ ਪੰਜ ਗੋਲੀਆਂ…’ ਸਪੱਸ਼ਟ ਤੌਰ ‘ਤੇ ਹਿੰਸਾ ਅਤੇ ਬੰਦੂਕਾਂ ਦੇ ਸਭਿਆਚਾਰ ਨੂੰ ਹੁਲਾਰਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।
ਸਿਵਲ ਰਿੱਟ ਪਟੀਸ਼ਨ 6213/2016 ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਪੰਜਾਬ, ਹਰਿਆਣਾ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ ਦੇ ਡੀਜੀਪੀ ਨੂ ਪਹਿਲਾਂ ਹੀ ਨਿਰਦੇਸ਼ ਦਿੱਤੇ ਗਏ ਸਨ ਕਿ ਲਾਈਵ ਸ਼ੋਅ ਦੌਰਾਨ ਸ਼ਰਾਬ, ਨਸ਼ਿਆਂ ਅਤੇ ਹਿੰਸਾ ਦੀ ਵਡਿਆਈ ਕਰਨ ਵਾਲੇ ਕਿਸੇ ਵੀ ਗੀਤ ਨੂੰ ਵਜਾਉਣ ਦੀ ਆਗਿਆ ਨਾ ਦਿੱਤੀ ਜਾਵੇ।

Real Estate