ਕੋਰੋਨਾ ਵਾਇਰਸ ਨਾਲ ਚੀਨ ’ਚ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਹੁਣ ਤੱਕ 425ਹੋ ਚੁੱਕੀ ਹੈ। ਸੋਮਵਾਰ ਨੂੰ 64 ਹੋਰ ਮਰੀਜ਼ਾਂ ਦੀ ਮੌਤ ਹੋਈ ਹੈ। ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਕਾਰਨ ਸਮੁੱਚੇ ਵਿਸ਼ਵ ’ਚ ਡਰ ਹੈ। 20,000 ਤੋਂ ਵੱਧ ਵਿਅਕਤੀ ਇਸ ਵਾਇਰਸ ਤੋਂ ਪੀੜਤ ਹਨ ਜਿਨ੍ਹਾਂ ਵਿੱਚੋਂ 2,000 ਦੇ ਲਗਭਗ ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਭਾਰਤ ‘ਚ ਵੀ ਕੇਰਲ ਵਿੱਚ ਹੁਣ ਤੱਕ ਤਿੰਨ ਵਿਅਕਤੀ ਕੋਰੋਨਾ ਵਾਇਰਸ ਦੇ ਸ਼ਿਕਾਰ ਹੋ ਚੁੱਕੇ ਹਨ। ਉਨ੍ਹਾਂ ਉੱਤੇ ਖ਼ਾਸ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਸਾਰੇ ਮਰੀਜ਼ਾਂ ਦੀ ਹਾਲਤ ਸਥਿਰ ਬਣੀ ਹੋਈ ਹੈ। ਕੇਰਲ ਸਰਕਾਰ ਨੇ ਕੋਰੋਨਾ ਵਾਇਰਸ ਨੂੰ ਸਰਕਾਰੀ ਆਫ਼ਤ ਵੀ ਐਲਾਨ ਦਿੱਤਾ ਸੀ।
Real Estate